ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਪ੍ਰਿੰਸੀਪਲ ਸੁਨੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ‘ਵਨ ਸਟੈੱਪ ਸੁਸਾਇਟੀ’ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਵਿਦਿਆਰਥੀਆਂ ਲਈ ਮਨੁੱਖੀ ਅਧਿਕਾਰਾਂ ਸਬੰਧੀ ਇਕ ਅਹਿਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਗੁਰਦਾਸਪੁਰ ਕੋਰ ਗਰੁੱਪ ਮੈਂਬਰ ਕਮਲ ਕੁਮਾਰ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਹਰਪ੍ਰੀਤ ਸਿੰਘ ਵੋਕੇਸ਼ਨਲ ਲੈਕਚਰਾਰ ਨੇ ਮਨੁੱਖੀ ਅਧਿਕਾਰਾਂ ਤੇ ਇਸਦੇ ਉਦੇਸ਼ ਬਾਰੇ ਦੱਸਿਆ। ਮੁੱਖ ਬੁਲਾਰੇ ਕਮਲ ਕੁਮਾਰ ਨੇ ਪਾਵਰਪੁਆਇੰਟ ਪੇਸ਼ਕਾਰੀ ਰਾਹੀਂ ਸੰਯੁਕਤ ਰਾਸ਼ਟਰ ਦੇ 1948 ਦੇ ਮਨੁੱਖੀ ਅਧਿਕਾਰਾਂ ਦੇ ਵਿਸ਼ਵ-ਵਿਆਪੀ ਐਲਾਨਨਾਮੇ ਦੇ 30 ਅਨੁਛੇਦਾਂ ਅਨੁਸਾਰ ਮਨੁੱਖੀ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਦੱਸਿਆ। ਸੈਮੀਨਾਰ ਦੇ ਅਖੀਰ ’ਚ ਪ੍ਰਿੰਸੀਪਲ ਸੁਨੀਤਾ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਬੁਲਾਰੇ ਕਮਲ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੀ ਇਸ ਪਹਿਲ ਕਦਮੀ ਦੀ ਸ਼ਲਾਘਾ ਕੀਤੀ।
ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਮਨੁੱਖੀ ਅਧਿਕਾਰਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਪ੍ਰਿੰਸੀਪਲ ਸੁਨੀਤਾ ਸ਼ਰਮਾ ਦੀ ਯੋਗ ਅਗਵਾਈ ਹੇਠ ‘ਵਨ ਸਟੈੱਪ ਸੁਸਾਇਟੀ’ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਵਿਦਿਆਰਥੀਆਂ ਲਈ ਮਨੁੱਖੀ ਅਧਿਕਾਰਾਂ ਸਬੰਧੀ ਇਕ ਅਹਿਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਗੁਰਦਾਸਪੁਰ ਕੋਰ ਗਰੁੱਪ ਮੈਂਬਰ ਕਮਲ ਕੁਮਾਰ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਅਜੀਤ ਡੈਸਕ
06-11-2026