05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਹਰਚੋਵਾਲ ਵਿਖੇ ਪ੍ਰੈੱਸ ਕਾਨਫਰੰਸ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਹਰਚੋਵਾਲ, 5 ਨਵੰਬਰ (ਭਾਮ, ਢਿੱਲੋਂ)- ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਪ੍ਰਧਾਨਗੀ ਹੇਠ ਕਸਬਾ ਹਰਚੋਵਾਲ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਉੱਪਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਦੇ ਗੰਭੀਰ ਦੋਸ਼ ਲਗਾਏ।

Ad Position 21
No active advertisement
ਅਜੀਤ ਡੈਸਕ 06-11-2026
ਹਰਚੋਵਾਲ, 5 ਨਵੰਬਰ (ਭਾਮ, ਢਿੱਲੋਂ)- ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਪ੍ਰਧਾਨਗੀ ਹੇਠ ਕਸਬਾ ਹਰਚੋਵਾਲ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਉੱਪਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਦੇ ਗੰਭੀਰ ਦੋਸ਼ ਲਗਾਏ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਲਗਾਏ ਗਏ ਧਰਨੇ ਦੌਰਾਨ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ‘ਵਨ ਕਾਊਂਟਰ ਵਨ ਪੇਮੈਂਟ’ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਵਲੋਂ ਆਪਣੇ ਇਸ ਵਾਅਦੇ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ 20 ਨਵੰਬਰ ਤੋਂ ਧੰਨੋਵਾਲੀ ਫਾਟਕ ਜਲੰਧਰ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਦੌਰਾਨ ਰੇਲਵੇ ਟਰੈਕ ਤੇ ਜਲੰਧਰ-ਲੁਧਿਆਣਾ ਹਾਈਵੇ ਜਾਮ ਕੀਤਾ ਜਾਵੇਗਾ। ਰਾਜੂ ਔਲਖ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਇਸ ਮੌਕੇ ਸੁਰਿੰਦਰ ਸਿੰਘ ਚੱਡਾ ਜ਼ਿਲ੍ਹਾ ਪ੍ਰਧਾਨ, ਰਾਜ ਧੱਕੜ ਉਪ ਪ੍ਰਧਾਨ, ਬਲਜਿੰਦਰ ਸਿੰਘ ਜੁਆਇੰਟ ਸਕੱਤਰ, ਬਲਕਾਰ ਸਿੰਘ ਫੁੱ ਲੜਾ ਖ਼ਜ਼ਾਨਚੀ, ਕਸ਼ਮੀਰ ਸਿੰਘ ਰਿਆੜ ਸਰਪ੍ਰਸਤ, ਬਾਬਾ ਤਰਨਜੀਤ ਸਿੰਘ, ਤਰਸੇਮ ਸਿੰਘ ਡੇਅਰੀਵਾਲ, ਜਸਵਿੰਦਰ ਸਿੰਘ ਨੰਬਰਦਾਰ, ਜਗਤਾਰ ਸਿੰਘ ਵਿਰਕ, ਗੁਰਪ੍ਰੀਤ ਸਿੰਘ ਗੋਪੀ ਤੇ ਜਨਰਲ ਸਕੱਤਰ ਕਬੀਰ ਦਾਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਨੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਚੋਰਾਂ ਦੇ ਨਿਸ਼ਾਨੇ ’ਤੇ-ਤਿੰਨ ਜਨਰੇਟਰ ਕੀਤੇ ਚੋਰੀ
Ad Position 24