05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਆਰ.ਆਰ. ਬਾਵਾ ਕਾਲਜ ਨੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ

ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਆਰ. ਆਰ.

Ad Position 21
No active advertisement
ਅਜੀਤ ਡੈਸਕ 06-11-2026
ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਆਰ.ਆਰ.ਬਾਵਾ ਡੀ.ਏ.ਵੀ ਕਾਲਜ ਫ਼ਾਰ ਗਰਲਜ਼, ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾ ਅਨੁਸਾਰ ਤੇ ਕਾਲਜ ਦੇ ਸਮਾਜ ਸੇਵਾ ਕਲੱਬ ਦੇ ਇੰਚਾਰਜ ਸ੍ਰੀਮਤੀ ਸ਼ਰਮਾ ਅਤੇ ਐਨ.ਐਸ.ਐਸ. ਕਲੱਬ ਦੇ ਇੰਚਾਰਜ ਹਰਪ੍ਰੀਤ ਅਨੇਜਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਦੇ ਝੁੱਗੀ ਖੇਤਰ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਕਲੱਬ ਵਲੋਂ ਝੁੱਗੀ ਖੇਤਰ ਦੇ ਸੇਵਾ ਭਾਰਤੀ ਸਕੂਲ ਦਾ ਦੌਰਾ ਕੀਤਾ ਗਿਆ। ਕਾਲਜ ਦੇ ਸਮਾਜ ਸੇਵੀ ਕਲੱਬ ਵੱਲੋਂ ਬੱਚਿਆਂ ਨੂੰ ਸਟੇਸ਼ਨਰੀ ਤੇ ਖਾਣ-ਪੀਣ ਦਾ ਸਾਮਾਨ ਵੰਡਿਆ ਗਿਆ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਕਿਹਾ ਕਿ ਇਹ ਸਮਾਜਿਕ ਜ਼ਿੰਮੇਵਾਰੀਆਂ ਵਿਦਿਆਰਥਣਾਂ ਨੂੰ ਸਮਾਜ ਵਿੱਚ ਸੇਵਾ ਦੇ ਮੌਕੇ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਨੀਤੂ ਸੇਠ, ਡਾ. ਹਰਦੀਪ ਕੌਰ, ਰਾਜਵੰਤ ਕੌਰ, ਕਿਰਨ, ਰੁਪਿੰਦਰ ਕੌਰ ਤੇ ਪ੍ਰਿਆਂਸ਼ੂ ਚੌਹਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਐਮ.ਆਰ.ਐਸ. ਭੱਲਾ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ ਅਗਲੀ ਖ਼ਬਰ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਹਰਚੋਵਾਲ ਵਿਖੇ ਪ੍ਰੈੱਸ ਕਾਨਫਰੰਸ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ
Ad Position 24