05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡਾ. ਐਮ.ਆਰ.ਐਸ. ਭੱਲਾ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ

ਬਟਾਲਾ, 5 ਨਵੰਬਰ (ਸਤਿੰਦਰ ਸਿੰਘ)-ਡਾ. ਐਮ.

Ad Position 21
No active advertisement
ਅਜੀਤ ਡੈਸਕ 06-11-2026
ਬਟਾਲਾ, 5 ਨਵੰਬਰ (ਸਤਿੰਦਰ ਸਿੰਘ)-ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਨੈਸ਼ਨਲ ਸਪੋਰਟਸ ਟੂਰਨਾਮੈਂਟ 2026 ਦੇ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਤੇ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਉਮਰ ਵਰਗ ਵਿਚ ਅਰੁਣ ਨੇ ਚਾਂਦੀ ਤੇ ਪਲਕ ਨੇ ਕਾਂਸੀ ਦਾ ਤਮਗਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-19 ਉਮਰ ਵਰਗ ਵਿਚ ਦੀਕਸ਼ਾ ਨੇ ਚਾਂਦੀ ਤੇ ਜਸਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਰਿਚਾ ਮਹਾਜਨ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕੋਚ ਸ਼ਿਵਮ ਤਿਵਾੜੀ ਦੀ ਮਿਹਨਤ, ਸਮਰਪਣ ਤੇ ਯੋਗ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਨਾਲ ਮੁਕਾਬਲੇ ਵਿਚ ਗਈ ਅਧਿਆਪਕਾ ਸਿਮਰਨਜੀਤ ਕੌਰ ਦੇ ਸਹਿਯੋਗ ਤੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਤੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਲਗਾਤਾਰ ਉਤਸ਼ਾਹਿਤ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਗੰਨੇ ਦੇ ਭਾਅ ਤੇ ਪੁਰਾਣੇ ਬਕਾਏ ਨੂੰ ਲੈ ਕੇ ਕਿਸਾਨ ਮੁੜ ਸੰਘਰਸ਼ ਦੇ ਰਾਹ ’ਤੇ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਨੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24