05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗੰਨੇ ਦੇ ਭਾਅ ਤੇ ਪੁਰਾਣੇ ਬਕਾਏ ਨੂੰ ਲੈ ਕੇ ਕਿਸਾਨ ਮੁੜ ਸੰਘਰਸ਼ ਦੇ ਰਾਹ ’ਤੇ

ਗੁਰਦਾਸਪੁਰ, 5 ਨਵੰਬਰ (ਚੱਕਰਾਜਾ)- ਪੰਜਾਬ ਵਿਚ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਪਿਛਲੇ 2025 ਤੇ 26 ਦੇ ਸੀਜ਼ਨ ਦੌਰਾਨ ਮਿੱਲਾਂ ਵਿਚ ਸੁੱਟੇ ਗਏ ਗੰਨੇ ਦੀਆਂ ਅਦਾਇਗੀਆਂ ਅਜੇ ਤੱਕ ਨਹੀਂ ਹੋਈਆਂ ਜਿਸ ਕਾਰਨ ਨਿੱਜੀ ਮਿੱਲ ਮਾਲਕਾਂ ਵੱਲ ਕਿਸਾਨਾਂ ਦੀ 7 ਕਰੋੜ ਰੁਪਏ ਤੋਂ ਵੱਧ ਦੀ ਰਕਮ ਬਕਾਇਆ ਖੜ੍ਹੀ ਹੈ ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸੰਯੁਕਤ ਗੰਨਾ ਸੰਘਰਸ਼ ਕਮੇਟੀ ਦੇ ਆਗੂ । ਅਜੀਤ ਤਸਵੀਰ 06-11-2026
ਗੁਰਦਾਸਪੁਰ, 5 ਨਵੰਬਰ (ਚੱਕਰਾਜਾ)- ਪੰਜਾਬ ਵਿਚ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਪਿਛਲੇ 2025 ਤੇ 26 ਦੇ ਸੀਜ਼ਨ ਦੌਰਾਨ ਮਿੱਲਾਂ ਵਿਚ ਸੁੱਟੇ ਗਏ ਗੰਨੇ ਦੀਆਂ ਅਦਾਇਗੀਆਂ ਅਜੇ ਤੱਕ ਨਹੀਂ ਹੋਈਆਂ ਜਿਸ ਕਾਰਨ ਨਿੱਜੀ ਮਿੱਲ ਮਾਲਕਾਂ ਵੱਲ ਕਿਸਾਨਾਂ ਦੀ 7 ਕਰੋੜ ਰੁਪਏ ਤੋਂ ਵੱਧ ਦੀ ਰਕਮ ਬਕਾਇਆ ਖੜ੍ਹੀ ਹੈ । ਇਸ ਤੋਂ ਇਲਾਵਾ ਸਰਕਾਰ ਵਲੋਂ ਅਜੇ ਤੱਕ ਗੰਨਾ ਮਿੱਲਾਂ ਚਾਲੂ ਨਾ ਕਰਨ ਤੇ ਗੰਨੇ ਦਾ ਯੋਗ ਭਾਅ ਨਾ ਦੇਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਸਾਰੇ ਅਹਿਮ ਮਸਲਿਆਂ ਨੂੰ ਲੈ ਕੇ ਸੰਯੁਕਤ ਗੰਨਾ ਸੰਘਰਸ਼ ਕਮੇਟੀ ਵਲੋਂ ਪੁਰਾਣੇ ਸ਼ਾਲਾ ਵਿਖੇ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਕਿਸਾਨ ਆਗੂ ਗੁਰਪ੍ਰਤਾਪ ਸਿੰਘ, ਬਲਜਿੰਦਰ ਸਿੰਘ ਚੀਮਾ, ਦਲੀਪ ਸਿੰਘ ਲੰਬੜਦਾਰ ਅਤੇ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਦੀ ਬਕਾਇਆ ਰਾਸ਼ੀ ਨਾ ਮਿਲਣ ਤੇ ਮੁਕੇਰੀਆਂ ਮਿੱਲ ਦੀ ਤਾਨਾਸ਼ਾਹੀ ਕਾਰਨ ਕਿਸਾਨ ਬੇਹੱਦ ਪ੍ਰੇਸ਼ਾਨ ਹਨ । ਆਗੂਆਂ ਨੇ ਤਰਕ ਦਿੱਤਾ ਕਿ ਜਦੋਂ ਮਾਰਕਿਟ ਵਿਚ ਖੰਡ ਦੀ ਕੀਮਤ 40 ਰੁਪਏ ਤੋਂ ਵੱਧ ਕੇ 70 ਰੁਪਏ ਤੱਕ ਪਹੁੰਚ ਚੁੱਕੀ ਹੈ ਤਾਂ ਗੰਨੇ ਦੀ ਕੀਮਤ ਵੀ 700 ਰੁਪਏ ਤੋਂ ਉੱਪਰ (ਲਗਪਗ 765 ਰੁਪਏ) ਦਿੱਤੀ ਜਾਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ । ਯੋਜਨਾ ਮੁਤਾਬਿਕ 10 ਨਵੰਬਰ ਨੂੰ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ । ਜੇਕਰ ਪੰਜ ਦਿਨਾਂ ਦੇ ਅੰਦਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ 15 ਨਵੰਬਰ ਨੂੰ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ਨੂੰ ਅਣਮਿੱਥੇ ਸਮੇਂ ਲਈ ਠੱਪ ਕੀਤਾ ਜਾਵੇਗਾ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਰੇਲਾਂ ਰੋਕਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਮਿੱਲ ਮਾਲਕਾਂ ਦੀ ਹੋਵੇਗੀ । ਇਸ ਮੌਕੇ ਕਿਸਾਨ ਆਗੂਆਂ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਗੰਨੇ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਨਹੀਂ ਹੁੰਦਾ, ਉਦੋਂ ਤੱਕ ਕੋਈ ਵੀ ਕਿਸਾਨ ਗੰਨੇ ਦੀ ਛਿਲਾਈ ਕਰਕੇ ਮਿੱਲਾਂ ਵਿਚ ਨਾ ਲੈ ਕੇ ਜਾਵੇ। ਮੀਟਿੰਗ ਵਿਚ ਮਹਿੰਦਰ ਸਿੰਘ, ਨਾਨਕ ਸਿੰਘ, ਧੰਨਾ ਸਿੰਘ, ਗੁਰਮੁਖ ਸਿੰਘ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ, ਜਿੰਮੀ ਅੰਮ੍ਰਿਤਸਰ, ਸਰਬਜੀਤ ਸਿੰਘ ਲਾਲੀਆ, ਜਸਵਿੰਦਰ ਸਿੰਘ ਗੋਲਡੀ, ਅਮਨਦੀਪ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਸਹਿਜਦੀਪ ਸਿੰਘ, ਲਖਵੀਰ ਸਿੰਘ, ਮਨਜੀਤ ਸਿੰਘ, ਤਰਸੇਮ ਸਿੰਘ ਗਹੋਤ, ਰਾਮ ਸਿੰਘ, ਰਾਜ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ ਅਤੇ ਰਜਨੀ ਦੇਵੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਧਿਆਨਪੁਰ ਬਸਤੀ ਬਾਜੀਗਰ ਦੀ ਸਰਪੰਚ ਕਵਲਜੀਤ ਕੌਰ ਨੇ ਪੰਚਾਇਤ ਮੈਂਬਰਾਂ ਸਮੇਤ ਭਗਵਾਨਪੁਰ ਟੀਮ ਦੀ ਰਹਿਨੁਮਾਈ ਕਬੂਲੀ ਅਗਲੀ ਖ਼ਬਰ ਡਾ. ਐਮ.ਆਰ.ਐਸ. ਭੱਲਾ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ
Ad Position 24