05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਮਰਹੂਮ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਦੀ ਪੁਸਤਕ ‘ਕਹਾਣੀ ਦੀ ਪੜ੍ਹਤ’ ਲੋਕ ਅਰਪਣ

ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਾਹਿਤ ਦੇ ਮਰਹੂਮ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਦੀ ਰਚਿਤ ਪੁਸਤਕ ‘ਕਹਾਣੀ ਦੀ ਪੜ੍ਹਤ’ ਦਾ ਲੋਕ ਅਰਪਣ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-11-2026
ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਾਹਿਤ ਦੇ ਮਰਹੂਮ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਦੀ ਰਚਿਤ ਪੁਸਤਕ ‘ਕਹਾਣੀ ਦੀ ਪੜ੍ਹਤ’ ਦਾ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ, ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ ਅਤੇ ਵਿਭਾਗੀ ਅਧਿਆਪਕਾਂ ਨੇ ਪੁਸਤਕ ਦੇ ਸਾਹਿਤਕ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੁਸਤਕਾਂ ਸਮਾਜ ਦੀ ਬੌਧਿਕ ਤੇ ਸੱਭਿਆਚਾਰਕ ਚੇਤਨਾ ਨੂੰ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿਚ ਪੰਜਾਬੀ ਸਾਹਿਤ ਦੇ ਸਿਰਕੱਢ 5 ਕਹਾਣੀਕਾਰਾਂ ਦੀਆਂ ਕਹਾਣੀਆਂ ਨੂੰ ਅਧਿਐਨ ਵਿਸ਼ਲੇਸ਼ਣ ਦਾ ਪਾਤਰ ਬਣਾਇਆ ਗਿਆ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਬੀਰ ਸਿੰਘ ਬਰਾੜ ਨੇ ਡਾ. ਬੇਦੀ ਦੀਆਂ ਸਾਹਿਤਕ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਡਾ. ਮਨਦੀਪ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਰਾਜਬੀਰ ਕੌਰ, ਪ੍ਰੋ. ਗੁਰਦੀਪ ਕੌਰ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਨਵਦੀਪ ਕੌਰ, ਪ੍ਰੋ. ਕਵਲਜੀਤ ਕੌਰ, ਪ੍ਰੋ. ਮਨਮੀਤ ਕੌਰ, ਅੰਗਰੇਜ਼ੀ ਵਿਭਾਗ ਤੋਂ ਪ੍ਰੋ. ਮਨਪ੍ਰੀਤ ਸਿੰਘ ਅਤੇ ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਦਾਣਾ ਮੰਡੀਆਂ ’ਚ ਝੋਨੇ ਦੀ ਖ਼ਰੀਦ ਦੌਰਾਨ ਹੋ ਰਹੀ ਭਾਰੀ ਲੁੱਟ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਵਿਖੇ ਪ੍ਰਿੰਟਿੰਗ ਤਕਨੀਕਾਂ ’ਤੇ ਵਰਕਸ਼ਾਪ ਕਰਵਾਈ
Ad Position 24