05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਟੇਟ ਐਵਾਰਡੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਦੀ ਅਗਵਾਈ ਹੇਠ ਮਹਿੰਦੀ ਮੁਕਾਬਲਾ ਕਰਵਾਇਆ

ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਪੀ. ਐੱਮ.

Ad Position 21
No active advertisement
ਅਜੀਤ ਡੈਸਕ 06-11-2026
ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਪ੍ਰਿੰਸੀਪਲ ਅਤੇ ਹਲਕਾ ਕਾਦੀਆਂ ਦੀ ਨੋਡਲ ਇੰਚਾਰਜ ਸ੍ਰੀਮਤੀ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਂਦਿਆਂ ਸਕੂਲ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਦੇ ਨਾਲ ਹੀ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ। ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਕਰਵਾਏ ਗਏ ਮਹਿੰਦੀ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ ਗਿਆ। ਇਸੇ ਮੁਹਿੰਮ ਤਹਿਤ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੋਟ ਬਣਵਾਉਣ ਦੀ ਪ੍ਰਕਿਰਿਆ, ਵੋਟਰ ਰਜਿਸਟਰੇਸ਼ਨ ਦੇ ਲਾਭ ਅਤੇ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵੋਟਰ ਜਾਗਰੂਕਤਾ ਮੁਹਿੰਮ ਨਾਲ ਜੋੜਨਾ ਅਤੇ ਹਰ ਯੋਗ ਨਾਗਰਿਕ ਦੀ ਵੋਟ ਯਕੀਨੀ ਬਣਾਉਣਾ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਡੀ.ਆਈ. ਸਕੂਲ ਪਿੰਡੀ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰੀ ਪੇਂਟਿੰਗ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਨੇ ਜਿੱਤੇ 15 ਸੋਨ ਤਗਮੇ
Ad Position 24