05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਧਾਰਮਿਕ ਮੁਕਾਬਲਿਆਂ ’ਚ ਐੱਸ.ਐੱਸ. ਬਾਜਵਾ ਸਕੂਲ ਨੇ ਮੁੜ ਗੱਡੇ ਜਿੱਤ ਦੇ ਝੰਡੇ

ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੱਚਲ ਸਾਹਿਬ ਬਟਾਲਾ ਵਿਖੇ ਵੱਖ-ਵੱਖ ਧਾਰਮਿਕ ਤੇ ਸੱਭਿਆਚਾਰਕ ਮੁਕਾਬਲਿਆਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਦਸਤਾਰ ਸਜਾਉਣ, ਕਵਿਤਾ, ਗੁਰਬਾਣੀ ਉਚਾਰਨ, ਕੁਇਜ਼ ਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਡਾਇਰੈਕਟਰ ਐੱਮ.ਐੱਲ ਸ਼ਰਮਾ ਅਤੇ ਸਕੂਲ ਅਧਿਆਪਕ। ਅਜੀਤ ਤਸਵੀਰ 06-11-2026
ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੱਚਲ ਸਾਹਿਬ ਬਟਾਲਾ ਵਿਖੇ ਵੱਖ-ਵੱਖ ਧਾਰਮਿਕ ਤੇ ਸੱਭਿਆਚਾਰਕ ਮੁਕਾਬਲਿਆਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਦਸਤਾਰ ਸਜਾਉਣ, ਕਵਿਤਾ, ਗੁਰਬਾਣੀ ਉਚਾਰਨ, ਕੁਇਜ਼ ਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 500 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦਸਤਾਰ ਸਜਾਉਣ ਦੇ ਮੁਕਾਬਲੇ ਵਿਚ 10ਵੀਂ ਜਮਾਤ ਦੇ ਵਿਦਿਆਰਥੀ ਸਾਹਿਬਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਨੂੰ ਵਿਸ਼ੇਸ਼ ਸਨਮਾਨ ਤੇ ਟਰਾਫ਼ੀ ਦਿਵਾਈ ਤੇ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੇ ਵੀ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਤੋਂ ਵੱਧ ਸੋਨ ਤਮਗੇ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ’ਚ ਇੱਕ ਹੋਰ ਸੁਨਹਿਰੀ ਅਧਿਆਇ ਜੋੜਿਆ। ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਕੂਲ ਦੀ ਪ੍ਰਬੰਧਕ ਕਮੇਟੀ, ਡਾਇਰੈਕਟਰ ਤੇ ਰਾਸ਼ਟਰੀ ਪੁਰਸਕਾਰ ਜੇਤੂ ਐੱਮ.ਐੱਲ. ਸ਼ਰਮਾ, ਸਕੂਲ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਤੇ ਧਾਰਮਿਕ ਅਧਿਆਪਕ ਸੂਬੇਦਾਰ ਸੁਖਜਿੰਦਰ ਸਿੰਘ ਦੀ ਯੋਗ ਅਗਵਾਈ ਤੇ ਮਿਹਨਤ ਨੂੰ ਜਾਂਦਾ ਹੈ। ਇਸ ਮੌਕੇ ਸਕੂਲ ਪ੍ਰਧਾਨ ਡਾ. ਰਾਜੇਸ਼ ਸ਼ਰਮਾ, ਡਾਇਰੈਕਟਰ ਐੱਮ.ਐੱਲ. ਸ਼ਰਮਾ ਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਾਜਪਾ ਆਗੂਆਂ ਵਲੋਂ ਨਿੱਘਾ ਸਵਾਗਤ ਹਰਿਆਣਾ ਦੀ ਤਰਜ਼ ’ਤੇ ਭਾਜਪਾ ਪੰਜਾਬ ’ਚ ਵੀ ਲਿਆਵੇ... ਅਗਲੀ ਖ਼ਬਰ ਡੀ.ਡੀ.ਆਈ. ਸਕੂਲ ਪਿੰਡੀ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰੀ ਪੇਂਟਿੰਗ ਮੁਕਾਬਲਿਆਂ ’ਚ ਮਾਰੀਆਂ ਮੱਲਾਂ
Ad Position 24