05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

‘ ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਮੁਕਤੀ ਮੋਰਚਾ ਦੀ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਚੂੜੀਆਂ ਵਿਖੇ ਅਹਿਮ ਮੀਟਿੰਗ

ਫ਼ਤਹਿਗੜ੍ਹ ਚੂੜੀਆਂ, 5 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 06-11-2026
ਫ਼ਤਹਿਗੜ੍ਹ ਚੂੜੀਆਂ, 5 ਨਵੰਬਰ (ਐੱਮ.ਐੱਸ. ਫੁੱਲ)- ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਵਿਆਪਕ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਚਲਦਿਆਂ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ ਦੇ ਉਪ ਕੋਆਰਡੀਨੇਟਰ ਅਨਮੋਲ ਰੰਧਾਵਾ ਤੇ ਉਨ੍ਹਾਂ ਦੀਆਂ ਟੀਮ ਵਲੋਂ ਲੋਕਾਂ ਨੂੰ ਮਿਲ ਕੇ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਉਪ ਕੋਆਰਡੀਨੇਟਰ ਅਨਮੋਲ ਰੰਧਾਵਾ ਨੇ ਦੱਸਿਆ ਕਿ ਹਲਕਾ ਇੰਚਾਰਜ ਤੇ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਗੁਰਦਾਸਪੁਰ ਡਾ. ਅਰਸ਼ਦੀਪ ਸਿੰਘ ਦੀ ਅਗਵਾਈ ਵਿਚ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਚੂੜੀਆਂ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਚਾਇਤ ਅਫ਼ਸਰ, ਪੰਚਾਇਤ ਸੈਕਟਰੀ, ਨਸ਼ਾ ਮੁਕਤੀ ਦੇ ਹਲਕਾ ਕੋਆਰਡੀਨੇਟਰ ਜਗਪ੍ਰੀਤ ਸਿੰਘ ਮਾਰਕੀਟ ਕਮੇਟੀ ਦੇ ਚੇਅਰਮੈਨ ਰਣਜਿੰਦਰ ਸਿੰਘ ਮੌਜ਼ੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਦੀ ਅਗਵਾਈ ਵਿਚ ਜਿੱਥੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਗਈ ਹੈ, ਓਥੇ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਗਿਣਤੀ ’ਚ ਗੈਰ ਸਮਾਜਿਕ ਅਨਸਰਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਵਰਕਰ ਬਾਜਵਾ ਪਰਿਵਾਰ ਦੀ ਜਿੰਦ ਜਾਨ : ਰਵੀਨੰਦਨ ਸਿੰਘ ਬਾਜਵਾ ਅਗਲੀ ਖ਼ਬਰ ਦੋ ਰੋਜ਼ਾ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ
Ad Position 24