ਜੀ.ਟੀ.ਬੀ.ਆਈ. ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗੁਰਿਆਈ ਦਿਵਸ
ਧਾਰੀਵਾਲ, 5 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)- ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ (ਜੀ. ਟੀ.
ਧਾਰੀਵਾਲ, 5 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)- ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ (ਜੀ.ਟੀ.ਬੀ.ਆਈ.) ਕਲਿਆਣਪੁਰ ਵਿਖੇ ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਗੁਰਿਆਈ ਦਿਵਸ ਅਤੇ ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੋਤੀ ਜੋਤਿ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰਿਤਪਾਲ ਸਿੰਘ ਅਤੇ ਪ੍ਰਿੰਸੀਪਲ ਸੀਮਾ ਰਾਠੌਰ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ, ਅਧਿਆਪਕਾਂ ਤੇ ਪ੍ਰਬੰਧਕਾਂ ਵਲੋਂ ਜਪੁਜੀ ਸਾਹਿਬ ਦੇ ਪਾਠ ਤੇ ਸਿਮਰਨ ਨਾਲ ਕੀਤੀ ਗਈ। ਉਪਰੰਤ ਅੱਠਵੀਂ ਜਮਾਤ ਦੀ ਵਿਦਿਆਰਥਣ ਦਿਲਮਨਪ੍ਰੀਤ ਕੌਰ ਨੇ ਗੁਰੂ ਸਾਹਿਬਾਨ ਦੇ ਜੀਵਨ, ਇਤਿਹਾਸ ਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨਵਦੀਪ ਕੌਰ, ਹਰਗੁਨਪ੍ਰੀਤ ਕੌਰ, ਨਵਰੀਤ ਕੌਰ, ਪ੍ਰਿਆ ਭਗਤ, ਮਨਸੀਰਤ ਕੌਰ, ਕਾਵਿਆ, ਜਸਪ੍ਰੀਤ ਕੌਰ ਤੇ ਵਿਦਿਆਰਥੀ ਸਹਿਜਦੀਪ ਸਿੰਘ ਨੇ ਸ਼ਬਦ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਸੁਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।