ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦਾ ਬਲਾਕ ਪੱਧਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਘੁਮਾਣ, 5 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੀ ਸਿਰਮੌਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਕੂਲ ਖੇਡਾਂ ਦੌਰਾਨ ਪ੍ਰਾਇਮਰੀ ਸਕੂਲ ਬਲਾਕ ਸ੍ਰੀ ਹਰਗੋਬਿੰਦਪੁਰ ਇਲਾਕੇ ’ਚ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਅੰਡਰ-11 ਲੜਕੀਆਂ ਨੇ ਫੁੱਟਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਵਿਚ ਜਸਲੀਨ ਕੌਰ, ਗੁਰਮੰਤ ਕੌਰ, ਬਾਨਵੀ ਸ਼ਰਮਾ, ਸੀਰਤ, ਰਵਨੀਤ ਕੌਰ, ਗੁਰਮਨਪ੍ਰੀਤ ਕੌਰ, ਮਨਰੀਤ ਕੌਰ, ਹਰਗੁਨ ਕੌਰ, ਮਨਮੀਤ ਕੌਰ, ਹਰਕੀਰਤ ਕੌਰ, ਹਰਗੁਨ ਕੌਰ, ਨਿਮਤਜੋਤ ਕੌਰ, ਹਰਗੁਨ ਕੌਰ ਸ਼ਾਮਿਲ ਹਨ।
ਘੁਮਾਣ, 5 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੀ ਸਿਰਮੌਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਕੂਲ ਖੇਡਾਂ ਦੌਰਾਨ ਪ੍ਰਾਇਮਰੀ ਸਕੂਲ ਬਲਾਕ ਸ੍ਰੀ ਹਰਗੋਬਿੰਦਪੁਰ ਇਲਾਕੇ ’ਚ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਅੰਡਰ-11 ਲੜਕੀਆਂ ਨੇ ਫੁੱਟਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਵਿਚ ਜਸਲੀਨ ਕੌਰ, ਗੁਰਮੰਤ ਕੌਰ, ਬਾਨਵੀ ਸ਼ਰਮਾ, ਸੀਰਤ, ਰਵਨੀਤ ਕੌਰ, ਗੁਰਮਨਪ੍ਰੀਤ ਕੌਰ, ਮਨਰੀਤ ਕੌਰ, ਹਰਗੁਨ ਕੌਰ, ਮਨਮੀਤ ਕੌਰ, ਹਰਕੀਰਤ ਕੌਰ, ਹਰਗੁਨ ਕੌਰ, ਨਿਮਤਜੋਤ ਕੌਰ, ਹਰਗੁਨ ਕੌਰ ਸ਼ਾਮਿਲ ਹਨ। ਇਨ੍ਹਾਂ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਦੇ ਨਾਲ ਬਲਾਕ ਪੱਧਰ ਤੇ ਫੁੱਟਬਾਲ ਮੁਕਾਬਲੇ ’ਚ ਹਿੱਸਾ ਲਿਆ ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾ. ਮਨਦੀਪ ਕੌਰ, ਉਪ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਬੱਚਿਆਂ ਨੂੰ ਇਸ ਖੁਸ਼ੀ ਦੇ ਮੌਕੇ ’ਤੇ ਵਧਾਈ ਦਿੱਤੀ। ਇਨ੍ਹਾਂ ਬੱਚਿਆਂ ਦੇ ਨਾਲ-ਨਾਲ ਸਕੂਲ ਦੇ ਪ੍ਰਬੰਧਕਾਂ ਨੇ ਆਪਣੇ ਸਕੂਲ ਦੇ ਹੋਣਹਾਰ ਕੋਚ ਰਾਜਕੁਮਾਰ ਤੇ ਸੋਨੀਆ ਲੁਥਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ।