05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਝੋਨੇ ਦੀ ਸਰਕਾਰੀ ਖਰੀਦ ’ਚ ਦੇਰੀ ਕਾਰਨ ਕਿਸਾਨ ਪ੍ਰੇਸ਼ਾਨ

ਪਠਾਨਕੋਟ, 5 ਨਵੰਬਰ (ਸੁਮਿਤ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਅਤੇ ਲਿਫਟਿੰਗ ਵਿਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਿਸਾਨਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ ।

Ad Position 21
No active advertisement
ਅਜੀਤ ਡੈਸਕ 06-11-2026
ਪਠਾਨਕੋਟ, 5 ਨਵੰਬਰ (ਸੁਮਿਤ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਅਤੇ ਲਿਫਟਿੰਗ ਵਿਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਿਸਾਨਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ । ਇਸ ਸਬੰਧੀ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਡੱਡਵਾਲ ਵਲੋਂ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ । ਡੱਡਵਾਲ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਫ਼ਸਲ ਪਹੁੰਚੇ ਕਈ ਦਿਨ ਬੀਤ ਚੁੱਕੇ ਹਨ ਪਰ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੀ ਤੇ ਸਰਕਾਰੀ ਖਰੀਦ ਪ੍ਰਬੰਧ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਦਿੱਕਤਾਂ ਆ ਰਹੀਆਂ ਹਨ । ਮੰਡੀਆਂ ਵਿਚ ਝੋਨੇ ਦੇ ਢੇਰ ਲੱਗਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਰਹੀਆਂ ਹਨ । ਡੱਡਵਾਲ ਨੇ ਕਿਹਾ ਕਿ ਫ਼ਸਲ ਦੀ ਸਮੇਂ ਸਿਰ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਹੋਰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੰਡੀਆਂ ਵਿਚ ਫ਼ਸਲ ਜਮ੍ਹਾਂ ਹੋਣ ਕਾਰਨ ਨਵੀਂ ਫ਼ਸਲ ਰੱਖਣ ਲਈ ਵੀ ਜਗ੍ਹਾ ਦੀ ਘਾਟ ਪੈਦਾ ਹੋ ਰਹੀ ਹੈ । ਮੰਗ ਪੱਤਰ ਰਾਹੀਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਸਰਕਾਰੀ ਖਰੀਦ ਏਜੰਸੀਆਂ ਨੂੰ ਤੁਰੰਤ ਸਰਗਰਮ ਕੀਤਾ ਜਾਵੇ ਅਤੇ ਝੋਨੇ ਦੀ ਖਰੀਦ ਵਿਚ ਤੇਜ਼ੀ ਲਿਆਂਦੀ ਜਾਵੇ । ਇਸ ਦੇ ਨਾਲ ਹੀ ਮੰਡੀਆਂ ਵਿਚੋਂ ਫ਼ਸਲ ਦੀ ਲਿਫਟਿੰਗ ਦਾ ਕੰਮ ਵੀ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇ। ਭਾਜਪਾ ਕਿਸਾਨ ਮੋਰਚਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੀ ਅਪੀਲ ਕੀਤੀ । ਇਸ ਮੌਕੇ ਰਣਦੀਪ ਸਿੰਘ ਦਾਦਵਾਲ ਜ਼ਿਲ੍ਹਾ ਪ੍ਰਧਾਨ, ਭਾਜਪਾ ਕਿਸਾਨ ਮੋਰਚਾ, ਸ਼ਾਮ ਲਾਲ ਸੂਬਾ ਕਾਰਜਕਾਰਨੀ ਮੈਂਬਰ, ਕਮਲਜੀਤ ਸਿੰਘ ਜਨਰਲ ਸਕੱਤਰ, ਅਭਿਸ਼ੇਕ ਪਠਾਨੀਆ ਮੀਤ ਪ੍ਰਧਾਨ ਸੁਰਜੋਦਲ ਸੈਣੀ ਮੀਤ ਪ੍ਰਧਾਨ, ਜੋਗਿੰਦਰ ਪਠਾਨੀਆ ਸਕੱਤਰ, ਜਸ਼ਨ ਕੁਮਾਰ, ਸਿਆਲ ਸਿੰਘ, ਆਕਾਸ਼, ਅਨੂਪ ਸਿੰਘ, ਬਲਸਮ ਸਿੰਘ ਤੇ ਅਮਿਤ ਸੋਨੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਨੇ ਲਗਾਤਾਰ ਤੀਜੀ ਵਾਰ ਜਿੱਤੀ ਅੰਤਰ-ਕਾਲਜ ਕ੍ਰਿਕਟ ਚੈਂਪੀਅਨਸ਼ਿਪ ਅਗਲੀ ਖ਼ਬਰ ਕੌਮੀ ਤੈਰਾਕੀ ਮੁਕਾਬਲੇ ’ਚ ਮੌਂਟੇਸਰੀ ਕੈਂਬਰਿਜ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਚਾਂਦੀ ਦਾ ਤਗ਼ਮਾ 4×100 ਮੀਟਰ ਫ੍ਰ...
Ad Position 24