05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਨੇ ਲਗਾਤਾਰ ਤੀਜੀ ਵਾਰ ਜਿੱਤੀ ਅੰਤਰ-ਕਾਲਜ ਕ੍ਰਿਕਟ ਚੈਂਪੀਅਨਸ਼ਿਪ

ਪਠਾਨਕੋਟ, 5 ਨਵੰਬਰ (ਸੰਧੂ)- ਐਸ. ਐਮ.

Ad Position 21
No active advertisement
ਅਜੀਤ ਡੈਸਕ 06-11-2026
ਪਠਾਨਕੋਟ, 5 ਨਵੰਬਰ (ਸੰਧੂ)- ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਖੇ ਕਰਵਾਈ ਗਈ ਅੰਤਰ-ਕਾਲਜ ਕ੍ਰਿਕਟ ਚੈਂਪੀਅਨਸ਼ਿਪ ’ਚ ਲਗਾਤਾਰ ਤੀਜੀ ਵਾਰ ਓਵਰਆਲ ਚੈਂਪੀਅਨਸ਼ਿਪ ਜਿੱਤ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ। ਇਸ ਮੁਕਾਬਲੇ ਵਿੱਚ ਕੁੱਲ 18 ਟੀਮਾਂ ਨੇ ਭਾਗ ਲਿਆ। ਕਪਤਾਨ ਸੰਦੀਪ ਦੀ ਅਗਵਾਈ ਹੇਠ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਕਾਲਜ ਦੇ ਦੋ ਹੋਣਹਾਰ ਖਿਡਾਰੀਆਂ ਹੁਮਾਦ ਨਸੀਮ ਤੇ ਸ਼ਿਵਾਂਗ ਦੀ ਆਲ ਇੰਡੀਆ ਅੰਤਰ-ਕਾਲਜ ਕ੍ਰਿਕਟ ਟੀਮ ਲਈ ਚੋਣ ਵੀ ਹੋਈ। ਕਾਲਜ ਪਹੁੰਚਣ ’ਤੇ ਜੇਤੂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਪ੍ਰੋ. ਜੀ.ਐੱਸ. ਰਾਠੌਰ ਤੇ ਡਾਇਰੈਕਟਰ ਪ੍ਰੋ. ਜੇ.ਸੀ. ਕਟੋਚ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੌਧਰੀ ਡਾਕਟਰ ਰਾਜੇਸ਼ਵਰ ਸਿੰਘ ਨੇ ਵੀ ਇਸ ਸ਼ਾਨਦਾਰ ਸਫਲਤਾ ’ਤੇ ਖੁਸ਼ੀ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ਬਸੌਹਲੀ ਦੀ ਰਣਜੀਤ ਸਾਗਰ ਝੀਲ ’ਚ ਜਲਦ ਤੈਰੇਗੀ ਪਹਿਲੀ ਹਾਊਸ ਬੋਟ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ’ਚ ਦੇਰੀ ਕਾਰਨ ਕਿਸਾਨ ਪ੍ਰੇਸ਼ਾਨ
Ad Position 24