ਵਪਾਰ ਮੰਡਲ ਪਠਾਨਕੋਟ ਨੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਪਠਾਨਕੋਟ, 5 ਨਵੰਬਰ (ਸੁਮਿਤ)-ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਦਪਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹੋਟਲ ਗ੍ਰੈਂਡ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ਹਿਰ ਦੀਆਂ ਕਈ ਪ੍ਰਮੁੱਖ ਵਪਾਰਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਪਠਾਨਕੋਟ, 5 ਨਵੰਬਰ (ਸੁਮਿਤ)-ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਦਪਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹੋਟਲ ਗ੍ਰੈਂਡ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ਹਿਰ ਦੀਆਂ ਕਈ ਪ੍ਰਮੁੱਖ ਵਪਾਰਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਹਿੰਦੂ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਤੇ ਪ੍ਰਦੇਸ਼ ਵਪਾਰ ਮੰਡਲ ਦੇ ਸਕੱਤਰ ਸੁਨੀਲ ਮਹਾਜਨ ਸ਼ਾਮਿਲ ਹੋਏ । ਇਸ ਮੌਕੇ ਹਾਜ਼ਰ ਸਾਰਿਆਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਰਾਜੇਸ਼ ਪੁਰੀ, ਨਰੇਸ਼ ਅਰੋੜਾ, ਐਲ.ਆਰ. ਸੋਢੀ, ਚਾਚਾ ਵੇਦ ਪ੍ਰਕਾਸ਼ ਸਮੇਤ ਹੋਰ ਕਈ ਪਤਵੰਤੇ ਸੱਜਣ ਮੌਜੂਦ ਰਹੇ ।