ਕਰਮਚਾਰੀ ਦਲ ਦਾ ਵਫ਼ਦ ਐੱਸ.ਈ. (ਪੀ.ਐੱਮ.) ਨੂੰ ਮਿਲਿਆ
ਧਾਰੀਵਾਲ, 5 ਨਵੰਬਰ (ਸਵਰਨ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਇਕ ਵਫ਼ਦ ਐੱਸ. ਈ.
ਧਾਰੀਵਾਲ, 5 ਨਵੰਬਰ (ਸਵਰਨ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਾ ਇਕ ਵਫ਼ਦ ਐੱਸ.ਈ. ਪੀ.ਐਮ. ਅੰਮ੍ਰਿਤਸਰ ਨੂੰ ਮਿਲਿਆ। ਇਸ ਦੌਰਾਨ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਤੇ ਜਨਰਲ ਸਕੱਤਰ ਹਰਦੇਵ ਸਿੰਘ ਨਾਗੋਕੇ, ਤਜਿੰਦਰ ਸਿੰਘ ਸੇਖੋਂ, ਜਸਵਿੰਦਰ ਸਿੰਘ ਗਿੱਲ, ਗੁਰਬਚਨ ਸਿੰਘ ਬਾਠ, ਮੋਲਕ ਸਿੰਘ ਗਿੱਲ, ਸੁਖਵਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ ਬਾਜਵਾ, ਤਰਲੋਕ ਸਿੰਘ ਖੁੰਡੀ, ਦਿਲਬਾਗ ਸਿੰਘ ਬੁੱਟਰ ਤੇ ਬਹੁਤ ਸਾਰੇ ਕਰਮਚਾਰੀ ਦਲ ਦੇ ਆਗੂ ਸਨ। ਉਨ੍ਹਾਂ ਵਲੋਂ ਮੁਲਾਜ਼ਮਾਂ ਪ੍ਰਤੀ ਆ ਰਹੀਆਂ ਮੁਸ਼ਕਲਾਂ ਤੇ ਗੰਭੀਰ ਮਸਲਿਆਂ ਪ੍ਰਤੀ ਜਾਣੂ ਕਰਵਾਇਆ। ਪੀ.ਐਮ. ਦੇ ਐੱਸ.ਈ ਸ: ਪਰਉਪਕਾਰ ਸਿੰਘ ਵਲੋਂ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਮੁਲਾਜ਼ਮਾਂ ਪ੍ਰਤੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਲਦੀ ਤੋਂ ਜਲਦੀ ਇਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇੇ।