06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬ ਅੰਦਰ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਨੂੰ ਹੋਏ ਉਤਾਵਲੇ- ਚਾਵਲਾ

ਗੁਰਦਾਸਪੁਰ, 6 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਥਿਤੀ ਦਿਨੋਂ-ਦਿਨ ਬਿਹਤਰ ਹੋ ਰਹੀ ਹੈ ਅਤੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਦਾ ਪੂਰਨ ਤੌਰ ’ਤੇ ਸਮਰਥਨ ਕਰ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਕਮਲਜੀਤ ਚਾਵਲਾ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕੀਤਾ ।

Ad Position 21
No active advertisement
ਕਮਲਜੀਤ ਚਾਵਲਾ 07-11-2026
ਗੁਰਦਾਸਪੁਰ, 6 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਥਿਤੀ ਦਿਨੋਂ-ਦਿਨ ਬਿਹਤਰ ਹੋ ਰਹੀ ਹੈ ਅਤੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਦਾ ਪੂਰਨ ਤੌਰ ’ਤੇ ਸਮਰਥਨ ਕਰ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਕਮਲਜੀਤ ਚਾਵਲਾ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ’ਚ ਮੀਟਿੰਗ ਦਾ ਸਿਲਸਿਲਾ ਆਰੰਭ ਕੀਤਾ ਹੋਇਆ ਹੈ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਮੀਨੀ ਪੱਧਰ ਤੋਂ ਲੈ ਕੇ ਉਪਰ ਤੱਕ ਮਜ਼ਬੂਤ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਖੇਤਰੀ ਪਾਰਟੀ ਜੋ ਲੋਕਾਂ ਦੇ ਜਨਜੀਵਨ ਹਿਤ ਤੇ ਕਿਰਸਾਨੀ ਲਈ ਹਮੇਸ਼ਾ ਵਚਨਬੱਧ ਰਹੀ ਹੈ। ਜਦੋਂ ਕਿ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਉਦਯੋਗ ਨੂੰ ਉਚਾਈਆਂ ਤੱਕ ਪਹੁੰਚਾਇਆ ਸੀ ਪਰ ਜਦੋਂ ਦੀ ਆਮ ਆਦਮੀ ਪਾਰਟੀ ਪੰਜਾਬ ਅੰਦਰ ਬਣੀ ਹੋਈ ਹੈ, ਉਦੋਂ ਤੱਕ ਪੰਜਾਬ ਦੇ ਹਾਲਾਤ ਦਿਨੋਂ-ਦਿਨ ਵਿਗੜ ਰਹੇ ਹਨ ਤੇ ਲੋਕਾਂ ਦਾ ਇਨ੍ਹਾਂ ਤੋਂ ਮੋਹ ਭੰਗ ਹੋ ਗਿਆ ਹੈ। ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਵਿਚ ਹਨ । ਲੋਕ ਪਾਰਟੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ ਜਿਸ ਨਾਲ ਦੁਬਾਰਾ ਪੰਜਾਬ ਪੈਰਾਂ ’ਤੇ ਖੜਾ ਹੋ ਸਕੇ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
Ad Position 24