ਪ੍ਰਿੰਸੀਪਲ ਸੁਲੱਖਣ ਸਿੰਘ ਦੇ ਸਪੁੱਤਰ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸਨੋਬਰ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਘੁਮਾਣ, 6 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਨੌਜਵਾਨ ਸਨੋਬਰ ਸਿੰਘ ਨੂੰ ਯੂਥ ਕਾਂਗਰਸ ਕਮੇਟੀ ਦਿੱਲੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜ਼ਿਲ੍ਹਾ ਗੁਰਦਾਸਪੁਰ ਲਈ ਸਿਟੀ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ‘ਪੰਜਾਬ ਛਾਤ੍ਰੋਂ ਕੀ ਗੂੰਜ’ ਦੀ ਕੋਰ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਹੈ।
ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਨੋਬਰ ਸਿੰਘ, ਪ੍ਰਤਾਪ ਸਿੰਘ ਬਾਜਵਾ ਤੋਂ ਆਸ਼ੀਰਵਾਦ ਲੈਂਦੇ ਹੋਏ। ਅਜੀਤ ਤਸਵੀਰ
07-11-2026