ਗਗਨ ਇੰਟਰਨੈਸ਼ਨਲ ਸਕੂਲ ਤੇ ਬੀ.ਐੱਡ. ਕਾਲਜ ਕਲਾਨੌਰ ਵਿਖੇ ਗ੍ਰੀਨ ਤੇ ਈਕੋ-ਫਰੈਂਡਲੀ ਦੀਵਾਲੀ ਸੰਬੰਧੀ ਰੈਲੀ ਕੱਢੀ
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਬੀ. ਐੱਮ.
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਬੀ.ਐੱਮ.ਐੱਸ.ਐੱਮ. ਗਰੁੱਪ ਆਫ ਇੰਸਟੀਚਿਊਟ ਕਲਾਨੌਰ ਦੇ ਬੀ.ਐੱਡ. ਕਾਲਜ ਤੇ ਗਗਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ‘ਗ੍ਰੀਨ ਤੇ ਸੁਰੱਖਿਅਤ ਦੀਵਾਲੀ’ ਸੰਬੰਧੀ ਜਾਗਰੂਕਤਾ ਰੈਲੀ ਸੰਸਥਾ ਦੀ ਐੱਮ.ਡੀ. ਸੁਰਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਬਖਸ਼ੀਸ਼ ਸਿੰਘ ਤੇ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੱਢੀ ਗਈ। ਰੈਲੀ ਨੂੰ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ.ਐੱਚ.ਓ. ਅਮਨਦੀਪ ਸਿੰਘ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥੀਆਂ ਨੇ ‘ਗ੍ਰੀਨ ਦੀਵਾਲੀ’, ‘ਸੁਰੱਖਿਅਤ ਦੀਵਾਲੀ’ ਤੇ ਪਟਾਕਿਆਂ ਦੀ ਬਜਾਏ ਵਾਤਾਵਰਣ ਪੱਖੀ ਤਰੀਕੇ ਅਪਣਾਉਣ ਸਬੰਧੀ ਨਾਅਰੇ ਲਗਾਏ। ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਲੋਕੇਸ਼ ਵਿਮਲ ਸ਼ੁਕਲਾ, ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ, ਕੋਆਰਡੀਨੇਟਰ ਹਰਜੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਚੇਅਰਮੈਨ ਕੁਲਵਿੰਦਰ ਸਿੰਘ ਨੇ ਅੱਗੇ ਕਿਹਾ ਕਿ ਸਕੂਲ ਵਿਚ ਪਲੇਅਵੇ ਕਲਾਸਾਂ ਲਈ ਦਾਖਲੇ ਸ਼ੁਰੂ ਹਨ ਜਿਸ ਵਿਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਦਾਖਲਿਆਂ ’ਤੇ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।