06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਉਤਸ਼ਾਹ ਨਾਲ ਮਨਾਈ

ਪਠਾਨਕੋਟ, 6 ਨਵੰਬਰ (ਸੰਧੂ)- ਅੱਜ ਐਸ. ਐਮ.

Ad Position 21
No active advertisement
ਅਜੀਤ ਡੈਸਕ 07-11-2026
ਪਠਾਨਕੋਟ, 6 ਨਵੰਬਰ (ਸੰਧੂ)- ਅੱਜ ਐਸ.ਐਮ.ਡੀ.ਆਰ.ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿਚ ਪ੍ਰਿੰਸੀਪਲ ਰੇਣੂਕਾ ਕਟੋਚ ਦੀ ਪ੍ਰਧਾਨਗੀ ਹੇਠ ਇਕ ਸ਼ਾਨਦਾਰ ਦੀਵਾਲੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਦੀਵਾ ਬਣਾਉਣ, ਥਾਲੀ ਸਜਾਉਣ ਤੇ ਰੰਗੋਲੀ ਬਣਾਉਣ ਵਰਗੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦਾ ਉਦਘਾਟਨ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਸੁਸਾਇਟੀ ਦੇ ਆਜੀਵਨ ਪ੍ਰਧਾਨ ਡਾ: ਰਾਜੇਸ਼ਵਰ ਸਿੰਘ ਚੌਧਰੀ ਤੇ ਉਨ੍ਹਾਂ ਦੀ ਪਤਨੀ ਕਮਲ ਚੌਧਰੀ ਨੇ ਦੀਵਾ ਜਗਾ ਕੇ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਦੀਵਾਲੀ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਰਿਆਂ ਨੂੰ ਮੋਹਿਤ ਕਰ ਦਿੱਤਾ । ਪ੍ਰੋਗਰਾਮ ਦੇ ਅੰਤ ਵਿਚ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਮਠਿਆਈਆਂ ਵੰਡੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਨਾ ਸਿਰਫ਼ ਰੌਸ਼ਨੀਆਂ ਦਾ ਤਿਉਹਾਰ ਹੈ, ਸਗੋਂ ਭਾਰਤ ਦੇ ਅਮੀਰ ਸੱਭਿਆਚਾਰ, ਪਰੰਪਰਾਵਾਂ ਤੇ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀਕ ਵੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਪੱਤਰਕਾਰ ਤੇ ਰਾਸ਼ਟਰੀ ਸੁਰੱਖਿਆ, ਸਨਮਾਨ ਤੇ ਸੰਵਾਦ’ ਸੈਸ਼ਨ ਕਰਵਾਇਆ ਅਗਲੀ ਖ਼ਬਰ ਭਾਜਪਾ ਆਗੂ ਲੈਕਚਰਾਰ ਸੁਰਿੰਦਰ ਪਾਲ ਨੇ ਪਿੰਡ ਸਾਬ ਚੱਕ ਦਾ ਕੀਤਾ ਦੌਰਾ
Ad Position 24