06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਿੰਡ ਵਹਿਦੋ ਚੱਕ ਦੇ 85 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ, ਲੋਕਾਂ ਨੂੰ ਮਿਲਿਆ ਮਲਕੀਅਤ ਦਾ ਹੱਕ

ਤਾਰਾਗੜ੍ਹ, 6 ਨਵੰਬਰ (ਸੋਹਨ ਲਾਲ) - ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਵਹਿਦੋ ਚੱਕ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਲਕੀਅਤ ਸਬੰਧੀ ਪ੍ਰਾਪਰਟੀ ਕਾਰਡ ਵੰਡੇ ਗਏ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਤਨੀ ਉਰਮਿਲਾ ਦੇਵੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।

Ad Position 21
No active advertisement
ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਤੋਂ ਬਾਅਦ ਪਿੰਡ ਵਾਸੀ ਮੈਡਮ ਉਰਮਿਲਾ ਦੇਵੀ ਨਾਲ। ਤਸਵੀਰ: ਸੋਹਨ ਲਾਲ 07-11-2026
ਤਾਰਾਗੜ੍ਹ, 6 ਨਵੰਬਰ (ਸੋਹਨ ਲਾਲ) - ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਵਹਿਦੋ ਚੱਕ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਲਕੀਅਤ ਸਬੰਧੀ ਪ੍ਰਾਪਰਟੀ ਕਾਰਡ ਵੰਡੇ ਗਏ । ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਤਨੀ ਉਰਮਿਲਾ ਦੇਵੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਸਮਾਗਮ ਦੌਰਾਨ ਪਿੰਡ ਵਹਿਦੋ ਚੱਕ ਦੇ 85 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ । ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ । ਇਸ ਮੌਕੇ ਸੋਹਣ ਲਾਲ ਚੇਅਰਮੈਨ ਬਲਾਕ ਸੰਮਤੀ ਬਮਿਆਲ, ਸ਼ਸ਼ੀ ਪਾਲ ਰਸਪਾਲਮਾ, ਪਿੰਡ ਵਹਿਦੋ ਚੱਕ ਦੀ ਸਰਪੰਚ ਵੀਨਾ ਦੇਵੀਂ, ਅਸ਼ਵਨੀ ਕੁਮਾਰ, ਰਮੇਸ਼ ਕੁਮਾਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੈਜੀਟੇਸ਼ਨ ਸਕੂਲ ਦੀ ਖਿਡਾਰਨ ਨੇ ਸੂਬਾ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਆਪਸੀ ਭਾਈਚਾਰੇ ਤੇ ਪਿਆਰ ਮੁਹੱਬਤ ਨਾਲ ਮਨਾਓ ਦੀਵਾਲੀ ਦਾ ਤਿਉਹਾਰ- ਜੋਗਿੰਦਰ ਪਾਲ
Ad Position 24