ਪੁਲਿਸ ’ਤੇ ਗੋਲੀਆਂ ਚਲਾਉਣ ਵਾਲਾ ਤੀਸਰਾ ਸ਼ੂਟਰ ਵੀ ਕਾਬੂ
ਡੇਰਾ ਬਾਬਾ ਨਾਨਕ, 6 ਨਵੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ 3 ਅਣਪਛਾਤੇ ਨੌਜਵਾਨਾਂ ਵਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਨੀਅਤ ਨਾਲ ਰੈਕੀ ਕੀਤੀ ਜਾ ਰਹੀ ਸੀ ਤਾਂ ਸ਼ੱਕ ਪੈਣ ’ਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਨੌਜਵਾਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦ ਪਿੱਛਾ ਕਰ ਰਹੀ ਪੁਲਿਸ ਨੇ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਸਥਾਨਕ ਦਾਣਾ ਮੰਡੀ ਵਿਖੇ ਰੁਕਣ ਦੀ ਬਿਜਾਏ ਉਕਤ ਨੌਜਵਾਨਾਂ ਵਲੋਂ ਪੁਲਿਸ ’ਤੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਕ
ਕਾਬੂ ਕੀਤੇ ਮੁਲਾਜ਼ਮ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ। ਤਸਵੀਰ : ਹੀਰਾ ਸਿੰਘ ਮਾਂਗਟ
07-11-2026
ਡੇਰਾ ਬਾਬਾ ਨਾਨਕ, 6 ਨਵੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ 3 ਅਣਪਛਾਤੇ ਨੌਜਵਾਨਾਂ ਵਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਨੀਅਤ ਨਾਲ ਰੈਕੀ ਕੀਤੀ ਜਾ ਰਹੀ ਸੀ ਤਾਂ ਸ਼ੱਕ ਪੈਣ ’ਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਨੌਜਵਾਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦ ਪਿੱਛਾ ਕਰ ਰਹੀ ਪੁਲਿਸ ਨੇ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਸਥਾਨਕ ਦਾਣਾ ਮੰਡੀ ਵਿਖੇ ਰੁਕਣ ਦੀ ਬਿਜਾਏ ਉਕਤ ਨੌਜਵਾਨਾਂ ਵਲੋਂ ਪੁਲਿਸ ’ਤੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਥੇ ਪੁਲਿਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਪੁਲਿਸ ਵਲੋਂ ਸਥਾਨਕ ਲੋਕਾਂ ਦੀ ਮਦਦ ਨਾਲ 2 ਨੌਜਵਾਨਾਂ ਨੂੰ ਇਕ ਵਿਦੇਸ਼ੀ ਪਿਸਤੌਲ ਸਮੇਤ ਮੌਕੇ ’ਤੇ ਕਾਬੂ ਕਰ ਲਿਆ ਗਿਆ ਸੀ ਜਦਕਿ ਇਨ੍ਹਾ ਮੁਲਜ਼ਮਾਂ ਦਾ ਤੀਸਰਾ ਸਾਥੀ ਗੋਪੀ ਪੁੱਤਰ ਭਗਵਾਨ ਸਿੰਘ ਵਾਸੀ ਖਾਨ ਫੱਤਾ ਪੁਲਿਸ ਥਾਣਾ ਕਿਲ੍ਹਾ ਲਾਲ ਸਿੰਘ ਜੋ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਉਸ ਨੂੰ ਅੱਜ ਡੇਰਾ ਬਾਬਾ ਨਾਨਕ ਪੁਲਿਸ ਦੇ ਏ.ਐੱਸ.ਆਈ. ਸੁਖਦੇਵ ਸਿੰਘ ਚੌਕੀ ਇੰਚਾਰਜ ਧਰਮਕੋਟ ਰੰਧਾਵਾ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਦਾਣਾ ਮੰਡੀ ’ਚੋਂ ਕਾਬੂ ਕਰ ਲਿਆ ਹੈ। ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਮੁਜ਼ਰਮ ਕੋਲੋਂ ਹੋਰ ਪੁੱਛ-ਗਿੱਛ ਲਈ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛ ਗਿੱਛ ਦੇ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।