ਬਾਬਾ ਸ੍ਰੀ ਚੰਦ ਖਾਲਸਾ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਗੁਰਦਾਸਪੁਰ, 7 ਨਵੰਬਰ (ਚੱਕਰਾਜਾ)-ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਹੱਥੀਂ ਤਿਆਰ ਕੀਤੇ ਦੀਵਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਜਦੋਂ ਕਿ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ।
ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥਣਾਂ ਤੇ ਪ੍ਰਬੰਧਕ। ਤਸਵੀਰ: ਚੱਕਰਾਜਾ
08-11-2026