07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਡਾਇਰੈਕਟਰ ਫਾਦਰ ਜੌਹਨ ਜਾਰਜ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਅਤੇ ਮਿਠਾਈਆਂ ਵੰਡੀਆਂ। ਉਨ੍ਹਾਂ ਨੇ ਬੱਚਿਆਂ ਨੂੰ ਚੰਗੇ ਸੰਸਕਾਰ, ਸਾਫ਼-ਸਫ਼ਾਈ ਅਤੇ ਪਟਾਕਿਆਂ ਤੋਂ ਬਿਨਾਂ ਹਰੀ-ਭਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਬੱਚਿਆਂ ਦੇ ਦੀਵਾ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਅੰਤ ਵਿਚ ਪ੍ਰਿੰਸੀਪਲ ਸਿਸਟਰ ਦਿਵਿਆ ਨੇ ਸਾਰੇ ਬੱਚਿਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ, ਸਿਸਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਸਟਾਫ਼ ਸੈਕਟਰੀ ਜਤਿੰਦਰ ਕੌਰ ਢਿੱਲੋਂ, ਅਮ੍ਰਿਤਪਾਲ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁੱਡਵਿਲ ਸਕੂਲ ’ਚ ਗਰੀਨ ਦੀਵਾਲੀ ਮਨਾਉਣ ਸਬੰਧੀ ਲਿਆ ਪ੍ਰਣ ਅਗਲੀ ਖ਼ਬਰ ਐਸ.ਐਮ.ਓ. ਨੌਸ਼ਹਿਰਾ ਮੱਝਾ ਸਿੰਘ ਵਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ
Ad Position 24