07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁੱਡਵਿਲ ਸਕੂਲ ’ਚ ਗਰੀਨ ਦੀਵਾਲੀ ਮਨਾਉਣ ਸਬੰਧੀ ਲਿਆ ਪ੍ਰਣ

ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀ. ਬੀ.

Ad Position 21
No active advertisement
ਅਜੀਤ ਡੈਸਕ 08-11-2026
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ (ਸੀ.ਬੀ.ਐੱਸ.ਈ.) ਢਡਿਆਲਾ ਨੱਤ ਦੀ ਈਕੋ ਕਲੱਬ ਵਲੋਂ ਦੀਵਾਲੀ ਸਬੰਧੀ ਪ੍ਰਦੂਸ਼ਣ ਰਹਿਤ ਦੀਵਾਲੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਪ੍ਰੋਗਰਾਮ ਦੇ ਇੰਚਾਰਜ ਅਧਿਆਪਕ ਹਰਪ੍ਰੀਤ ਸਿੰਘ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਸ ਸਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਕਿਉਂਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ। ਇਸ ਦੁਆਰਾ ਸਾਨੂੰ ਆਪਣੇ ਆਲੇ-ਦੁਆਲੇ ਨੂੰ ਰੁਸ਼ਨਾਉਣ ਦੇ ਨਾਲ-ਨਾਲ ਆਪਣੇ ਮਨਾਂ ’ਚੋਂ ਵੀ ਹਨੇਰਾ ਦੂਰ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤਾ। 9ਵੀਂ ਕਲਾਸ ਦੀ ਪ੍ਰਭਦੀਪ ਕੌਰ ਨੇ ਕਵਿਤਾ ਪੇਸ਼ ਕੀਤੀ। ਪ੍ਰਿੰਸੀਪਲ ਕੰਵਲ ਕਿਸ਼ੋਰ ਨੇ ਦੀਵਾਲੀ ਦੇ ਤਿਉਹਾਰ ਨੂੰ ਮਨਾਉਣ ਦੇ ਨਾਲ-ਨਾਲ ਆਪਣੇ ਮਨਾਂ ਅੰਦਰ ਗਿਆਨ ਦਾ ਚਾਨਣ ਜਗਾਉਣ ਤੇ ਵਿਦਿਆ ਦੀ ਲੋਅ ਜਗ੍ਹਾ ਕੇ ਵਿਦਿਆ ਦਾ ਚਾਨਣ ਫ਼ੈਲਾਉਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਕਰਨ ਦਾ ਪ੍ਰਣ ਲੈਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੇ ਅਖੀਰ ਵਿਚ ਬੱਚਿਆਂ ਵਲੋਂ ਗ੍ਰੀਨ ਦੀਵਾਲੀ ਦਾ ਕੋਲਾਜ ਬਣਾ ਕੇ ਪ੍ਰਦਰਸ਼ਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
Ad Position 24