07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦੀਵਾਲੀ ਮੇਲੇ ਲਗਾਇਆ

ਘੁਮਾਣ, 7 ਨਵੰਬਰ (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਦੀਵਾਲੀ ਮੇਲਾ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸੁਆਦੀ ਖਾਣ-ਪੀਣ ਦੀਆਂ ਵਸਤੂਆਂ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 08-11-2026
ਘੁਮਾਣ, 7 ਨਵੰਬਰ (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਦੀਵਾਲੀ ਮੇਲਾ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸੁਆਦੀ ਖਾਣ-ਪੀਣ ਦੀਆਂ ਵਸਤੂਆਂ ਦਾ ਆਨੰਦ ਮਾਣਿਆ। ਬੱਚਿਆਂ ਵਿਚ ਤਿਉਹਾਰ ਨੂੰ ਲੈ ਕੇ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸਾਰਿਆਂ ਦੇ ਜੀਵਨ ਵਿਚ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਦੀ ਕਾਮਨਾ ਕੀਤੀ। ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਉਪ ਪ੍ਰਿੰਸੀਪਲ ਸ਼੍ਰੀਮਤੀ ਆਰਤੀ ਨੰਦਾ ਨੇ ਵੀ ਸਾਰਿਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਤਿਉਹਾਰ ਪਿਆਰ, ਸਾਂਝ ਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਤੇ ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹਰਵਿੰਦਰ ਸਿੰਘ ਕਾਹਲੋਂ ਨੇ ਅਮਰੀਕਾ ਤੋਂ ਪਰਤਦਿਆਂ ਹੀ ਸਿਆਸੀ ਸਰਗਰਮੀਆਂ ਕੀਤੀਆਂ ਸ਼ੁਰੂ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਓਹਾਰ ਮਨਾਇਆ
Ad Position 24