07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਵਿਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ. ਐੱਸ.

Ad Position 21
No active advertisement
ਅਜੀਤ ਡੈਸਕ 08-11-2026
ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱਸਿਆ ਕਿ ਇਸ ਮੌਕੇ ਰਚਨਾਤਮਕ ਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵੇ ਸਜਾਉਣ, ਸੁੰਦਰ ਗ੍ਰੀਟਿੰਗ ਕਾਰਡ ਬਣਾਉਣ ਤੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਿਨਾਂ ਅੱਗ ਤੋਂ ਖਾਣਾ ਬਣਾਉਣ ਦੀ ਗਤੀਵਿਧੀ ’ਚ ਆਪਣੀ ਕਲਾ ਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਚਾਰ ਹਾਊਸਾਂ ਰਾਵੀ, ਸਤਲੁਜ, ਬਿਆਸ ਤੇ ਜੇਹਲਮ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ ਵਿਚ ਨੋਟਿਸ ਬੋਰਡ ਸਜਾਵਟ, ਰੰਗੋਲੀ ਬਣਾਉਣ, ਸਲਾਦ ਸਜਾਵਟ, ਥਾਲੀ ਸਜਾਵਟ ਤੇ ਮਹਿੰਦੀ ਲਗਾਉਣ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਮਿਹਨਤ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹਾਊਸਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਦਿਆਲ ਸਿੰਘ ਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਤੇ ਉਨ੍ਹਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ। ਡਾਇਰੈਕਟਰ ਅਯੋਧ ਸਿੰਘ ਨੇ ਵੀ ਵਿਦਿਆਰਥੀਆਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਮਹਾਜਨ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਇਸਾਈ ਭਾਈਚਾਰੇ ਨੂੰ ਰਾਜਨੀਤਿਕ ਪਾਰਟੀਆਂ ਨੇ ਹੁਣ ਤੱਕ ਅੱਖੋਂ-ਪਰੋਖੇ ਰੱਖਿਆ : ਰੌਸ਼ਨ ਜੋਸਫ
Ad Position 24