ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ‘ਬਾਣੀ ਭਗਤ ਰਵਿਦਾਸ ਜੀ ਕੀ’ ਵਿਸ਼ੇ ’ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ‘ਬਾਣੀ ਭਗਤ ਰਵਿਦਾਸ ਜੀ ਕੀ’ ਵਿਸ਼ੇ ’ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਪੰਜਾਬੀ ਵਿਭਾਗ ਵਲੋਂ ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਮਨਾਏ ਗਏ ਹਫਤੇ ਤਹਿਤ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ਦਾ ਆਗਾਜ਼ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਇਆ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਕੰਵਲਜੀਤ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਨੇ ਕੁੰਜੀਵਤ ਭਾਸ਼ਣ ਪੇਸ਼ ਕੀਤਾ ਤੇ ਭਾਈ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਨੇ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਨੇ ਆਪਣਾ ਪ੍ਰਸਿੱਧ ਸ਼ਬਦ ‘ਅੰਮ੍ਰਿਤਸਰ ਵੱਲ ਜਾਂਦੇ ਰਾਹੀਓ’ ਵੀ ਗਾਇਨ ਕੀਤਾ। ਬੁਲਾਰਿਆਂ ਵਲੋਂ ਖੋਜ ਪੱਤਰ ਪੜ੍ਹੇ ਗਏ। ਡਾ. ਗੁਰਵੰਤ ਸਿੰਘ, ਡਾ. ਗੁਰਬੀਰ ਸਿੰਘ ਬਰਾੜ, ਡਾ. ਆਤਮਜੀਤ ਕੌਰ, ਡਾ. ਜਤਿੰਦਰ ਕੌਰ, ਡਾ. ਰਮਨਦੀਪ ਕੌਰ, ਪ੍ਰੋ. ਕੰਵਲਜੀਤ ਕੌਰ ਨੇ ਖੋਜ ਪੱਤਰ ਪੜ੍ਹੇ। ਮੈਡਮ ਹਰਜੀਤ ਕੌਰ ਮਾਵੀ ਅਤੇ ਹਰਮੀਤ ਕੌਰ ਮੀਤ ਵਲੋਂ ਕਵਿਤਾ ਉਚਾਰਨ ਕੀਤੀ ਗਈ। ਬੀਬੀ ਜਸਬੀਰ ਕੌਰ ਜਫ਼ਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਰੁਪਿੰਦਰ ਸਿੰਘ ਪ੍ਰਿੰਸੀਪਲ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ, ਡਾ. ਚਰਨਜੀਤ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਬਟਾਲਾ, ਡਾ. ਹਰਮਨਦੀਪ ਸਿੰਘ ਪ੍ਰਿੰਸੀਪਲ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ, ਬਿਕਰਮਜੀਤ ਸਿੰਘ ਪ੍ਰਿੰਸੀਪਲ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸਨੰਗਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਜਦ ਕਿ ਰਛਪਾਲ ਸਿੰਘ ਮੈਨੇਜਰ ਗੁਰਦੁਆਰਾ ਗੜ੍ਹੀ ਗੁਰਦਾਸਨੰਗਲ, ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ, ਬਿਕਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜਾਪੂਵਾਲ ਉਚੇਚੇ ਤੌਰ ’ਤੇ ਹਾਜ਼ਰ ਰਹੇ। ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਸੈਮੀਨਾਰ ਦੇ ਕੋਆਰਡੀਨੇਟਰ ਡਾ. ਆਤਮਾ ਸਿੰਘ ਨੂੰ ਉਚੇਚੇ ਤੌਰ ’ਤੇ ਵਧਾਈ ਦਿੱਤੀ। ਇਸ ਮੌਕੇ ਡਾ. ਆਤਮਾ ਸਿੰਘ ਦੀ ਲਿਖੀ ਹੋਈ ਕਿਤਾਬ ‘ਮਹਾਰਾਣੀ ਜਿੰਦਾ’ ਰਿਲੀਜ਼ ਕੀਤੀ ਗਈ। ਕਾਲਜ ਪ੍ਰੋ. ਰਮਨਦੀਪ ਕੌਰ, ਪੰਜਾਬੀ ਵਿਭਾਗ ਵਲੋਂ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ ਗਈ।