ਬੀ.ਐਸ.ਐਫ. ਦੀ 200ਵੀਂ ਬਟਾਲੀਅਨ ਵਲੋਂ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਮੌਕੇ ਸਮਾਗਮ
ਡੇਰਾ ਬਾਬਾ ਨਾਨਕ, 7 ਨਵੰਬਰ (ਹੀਰਾ ਸਿੰਘ ਮਾਂਗਟ)- ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਦੇਸ਼ ਵਿਆਪੀ ਸਮਾਗਮਾਂ ਦੀ ਲੜੀ ਤਹਿਤ ਅੱਜ ਸੀਮਾ ਸੁਰੱਖਿਆ ਬਲ (ਬੀ. ਐੱਸ.
ਡੇਰਾ ਬਾਬਾ ਨਾਨਕ, 7 ਨਵੰਬਰ (ਹੀਰਾ ਸਿੰਘ ਮਾਂਗਟ)- ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਦੇਸ਼ ਵਿਆਪੀ ਸਮਾਗਮਾਂ ਦੀ ਲੜੀ ਤਹਿਤ ਅੱਜ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ). ਦੀ 200ਵੀਂ ਬਟਾਲੀਅਨ ਵਲੋਂ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ 200ਵੀਂ ਬਟਾਲੀਅਨ ਬੀ.ਐੱਸ.ਐੱਫ. ਦੇ ਡਿਪਟੀ ਕਮਾਂਡੈਂਟ ਸ੍ਰੀ ਆਸ਼ੀਸ਼ ਕੁਮਾਰ ਦਿਵੇਦੀ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬਟਾਲੀਅਨ ਦੇ ਕੰਪਨੀ ਕਮਾਂਡਰਾਂ ਸਮੇਤ 50 ਬੀ.ਐੱਸ.ਐੱਫ. ਜਵਾਨਾਂ, ਸਕੂਲ ਪ੍ਰਿੰਸੀਪਲ ਪਰਮਿੰਦਰ ਸਿੰਘ ਬੇਦੀ, ਅਧਿਆਪਕਾਂ ਤੇ ਲਗਪਗ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ ਸਮੂਹਿਕ ਗਾਇਨ ਨਾਲ ਹੋਈ। ਇਸ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ, ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਇਕਜੁੱਟ ਹੋ ਕੇ ਦੇਸ਼ ਭਗਤੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬੀ.ਐੱਸ.ਐੱਫ. ਵਲੋਂ ਵਿਦਿਆਰਥੀਆਂ ਲਈ ਹਥਿਆਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਵਿਦਿਆਰਥੀਆਂ ਵਿਚ ਲੇਖ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਸਾਰੇ ਵਿਦਿਆਰਥੀਆਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ। ਸਕੂਲ ਪ੍ਰਸ਼ਾਸਨ ਵਲੋਂ ਬੀ.ਐੱਸ.ਐੱਫ . ਦੀ ਇਸ ਸ਼ਾਲਾਘਾਯੋਗ ਪਹਿਲਕਦਮੀ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ।