ਪਿੰਡ ਡੁਡੀਪੁਰ ਦਾ ਸਾਬਕਾ ਅਕਾਲੀ ਸਰਪੰਚ ਕਾਂਗਰਸ ’ਚ ਸ਼ਾਮਿਲ
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਡੁਡੀਪੁਰ (ਨੌਸ਼ਹਿਰਾ ਮੱਝਾ ਸਿੰਘ) ਦੇ ਸਾਬਕਾ ਅਕਾਲੀ ਸਰਪੰਚ ਤਰਸੇਮ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ।
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਡੁਡੀਪੁਰ (ਨੌਸ਼ਹਿਰਾ ਮੱਝਾ ਸਿੰਘ) ਦੇ ਸਾਬਕਾ ਅਕਾਲੀ ਸਰਪੰਚ ਤਰਸੇਮ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ: ਬਾਜਵਾ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਅਤੇ ਕਾਂਗਰਸ ਦਾ ਪਟਕਾ ਪਹਿਨਾ ਕੇ ਪਾਰਟੀ ’ਚ ਸ਼ਾਮਿਲ ਕੀਤਾ ਤੇ ਕਾਂਗਰਸ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ 2027 ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਲੋਕ ਧੜਾ-ਧੜ ਕਾਂਗਰਸ ਵਿਚ ਸ਼ਾਮਿਲ ਹੋਣਗੇ। ਅੱਜ ਤਰਸੇਮ ਸਿੰਘ ਡੁਡੀਪੁਰ ਦਾ ਕਾਂਗਰਸ ਵਿਚ ਆਉਣਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਭਰੋਸਾ ਸਿਰਫ਼ ਕਾਂਗਰਸ ਪਾਰਟੀ ’ਤੇ ਹੀ ਹੈ। ਨਵੇਂ ਸ਼ਾਮਿਲ ਹੋਏ ਆਗੂ ਨੇ ਕਿਹਾ ਕਿ ਉਹ ਸ: ਬਾਜਵਾ ਦੀ ਵਿਕਾਸਵਾਦੀ ਸੋਚ ਤੇ ਲੋਕਾਂ ਪ੍ਰਤੀ ਸੇਵਾ ਭਾਵਨਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਆਏ ਹਨ ਤੇ 2027 ਦੀਆਂ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨ, ਮਨ ਤੇ ਧਨ ਨਾਲ ਮਿਹਨਤ ਕਰਨਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਮਨਦੀਪ ਸਿੰਘ ਸੰਧੂ, ਰਣਬੀਰ ਸਿੰਘ ਢਿੱਲੋਂ, ਸਤਨਾਮ ਸਿੰਘ ਵੀ ਹਾਜ਼ਰ ਸਨ।