ਆਮ ਆਦਮੀ ਪਾਰਟੀ ਆਗੂਆਂ ਦੀ ਸੀਨੀਅਰ ਆਗੂ ਦੀਪਕ ਚੌਹਾਨ ਨਾਲ ਅਹਿਮ ਮੀਟਿੰਗ
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਪੰਜਾਬ ਦੀਪਕ ਚੌਹਾਨ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਅਤੇ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਆ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਪੰਜਾਬ ਦੀਪਕ ਚੌਹਾਨ ਨੂੰ ਮੁਖਦੇਵ ਸਿੰਘ ਆਲੋਵਾਲ ਤੇ ਰਾਜੀਵ ਸ਼ਰਮਾ ਮਿਲਦੇ ਹੋਏ। ਅਜੀਤ ਤਸਵੀਰੋ
08-11-2026
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਪੰਜਾਬ ਦੀਪਕ ਚੌਹਾਨ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਅਤੇ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੁਖਦੇਵ ਸਿੰਘ ਆਲੋਵਾਲ ਅਤੇ ਰਾਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਤੇ ਰੁਜ਼ਗਾਰ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹਰ ਵਰਕਰ ਦੀ ਜ਼ਿੰਮੇਵਾਰੀ ਹੈ। ਦੀਪਕ ਚੌਹਾਨ ਨੇ ਆਗੂਆਂ ਨੂੰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਸਰਗਰਮ ਰਹਿਣ ਦੇ ਨਿਰਦੇਸ਼ ਦਿੱਤੇ।