ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਦੀਵਾਲੀ ਦੇ ਸ਼ੁਭ ਮੌਕੇ ’ਤੇ ਸਵੇਰ ਦੀ ਸਭਾ ਦੌਰਾਨ ਹਿੰਦੀ ਵਿਭਾਗ ਤੋਂ ਸੁਮਨ ਬਾਲਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।
ਧਾਰੀਵਾਲ, 7 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਦੀਵਾਲੀ ਦੇ ਸ਼ੁਭ ਮੌਕੇ ’ਤੇ ਸਵੇਰ ਦੀ ਸਭਾ ਦੌਰਾਨ ਹਿੰਦੀ ਵਿਭਾਗ ਤੋਂ ਸੁਮਨ ਬਾਲਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਗ੍ਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।