07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਪ੍ਰਦੂਸ਼ਣ ਰਹਿਤ ਦੀਵਾਲੀ ਸਬੰਧੀ ਸੈਮੀਨਾਰ ਲਗਾਇਆ

ਕਿਲਾ ਲਾਲ ਸਿੰਘ, 7 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕਡਰੀ ਸਕੂਲ ਬਿਜਲੀਵਾਲ ਵਿਖੇ ਸਕੂਲ ਚੇਅਰਮੈਨ ਐਡਵੋਕੇਟ ਨਰੋਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਤੇਜਿੰਦਰ ਕੌਰ ਦੀ ਅਗਵਾਈ ਹੇਠ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਦੀਵਾਲੀ ’ਤੇ ਆਤਿਸ਼ਬਾਜ਼ੀ ਨਾ ਚਲਾ ਕੇ ਆਪਣੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਅਤੇ ਆਤਿਸ਼ਬਾਜ਼ੀ ਦੇ ਪ੍ਰਦੂਸ਼ਣ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਕਿ ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਤੇ ਆਪਸੀ ਪਿਆਰ ਦਾ ਤਿਉਹਾਰ ਹੈ।

Ad Position 21
No active advertisement
ਦੀਵਾਲੀ ਸੰਬੰਧੀ ਸੈਮੀਨਾਰ ਦੌਰਾਨ ਪ੍ਰਿੰਸੀਪਲ ਤੇਜਿੰਦਰ ਕੌਰ ਸਮੂਹ ਅਧਿਆਪਕ ਅਤੇ ਵਿਦਿਆਰਥੀ। ਅਜੀਤ ਤਸਵੀਰ 08-11-2026
ਕਿਲਾ ਲਾਲ ਸਿੰਘ, 7 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕਡਰੀ ਸਕੂਲ ਬਿਜਲੀਵਾਲ ਵਿਖੇ ਸਕੂਲ ਚੇਅਰਮੈਨ ਐਡਵੋਕੇਟ ਨਰੋਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਤੇਜਿੰਦਰ ਕੌਰ ਦੀ ਅਗਵਾਈ ਹੇਠ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਦੀਵਾਲੀ ’ਤੇ ਆਤਿਸ਼ਬਾਜ਼ੀ ਨਾ ਚਲਾ ਕੇ ਆਪਣੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਅਤੇ ਆਤਿਸ਼ਬਾਜ਼ੀ ਦੇ ਪ੍ਰਦੂਸ਼ਣ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਕਿ ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਤੇ ਆਪਸੀ ਪਿਆਰ ਦਾ ਤਿਉਹਾਰ ਹੈ। ਸੈਮੀਨਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿ ਦਿਵਾਲੀ ਨਾਲ ਸੰਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਨੂੰ ਮਿੱਟੀ ਦੇ ਦੀਵੇ ਜਗਾਉਣ ਲਈ ਕਿਹਾ ਗਿਆ, ਜਿਸ ਨਾਲ ਸਾਡੇ ਪੰਜਾਬ ਦੇ ਘਰੇਲੂ ਕਾਰੋਬਾਰੀ ਲੋਕਾਂ ਨੂੰ ਫਾਇਦਾ ਹੋਵੇ। ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਸਮਾਜਿਕ ਤੇ ਵਾਤਾਵਰਣ ਪ੍ਰਤੀ ਜਿੰਮੇਵਾਰ ਬਣਾਉਣਾ ਵੀ ਸਿੱਖਿਆ ਦਾ ਅਹਿਮ ਉਦੇਸ਼ ਹੈ। ਸੈਮੀਨਾਰ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਪ੍ਰਣ ਲਿਆ ਕੇ ਉਹ ਇਸ ਵਾਰ ਦੀਵਾਲੀ ਪਟਾਕਿਆਂ ਤੋਂ ਬਿਨਾਂ ਮਨਾਉਣਗੇ ਤੇ ਮਿੱਟੀ ਦੇ ਦੀਵੇ ਜਗਾ ਕੇ ਮਠਿਆਈਆਂ ਵੰਡ ਕੇ ਮਨਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬੰਦੀਛੋੜ ਦਿਵਸ ਤੋਂ ਪਹਿਲਾਂ ਜਗਮੀਤ ਸਿੰਘ ਹਰਿਆਊ ਨੇ ਪਿੰਡ ਡਕਾਲਾ ’ਚ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24