07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਵਿਖੇ ਗਰੀਨ ਦੀਵਾਲੀ ਵਿਸ਼ੇ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ. ਜੀ.

Ad Position 21
No active advertisement
ਅਜੀਤ ਡੈਸਕ 08-11-2026
ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਰੀਨ ਦੀਵਾਲੀ ਵਿਸ਼ੇ ’ਤੇ ਪੋਸਟਰ ਬਣਾਉਣ ਮੁਕਾਬਲਾ ਕਰਵਾਇਆ ਗਿਆ। ਇਸ ਸੰਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਇਹ ਮੁਕਾਬਲਾ ਥੀਮ ਆਧਾਰਿਤ ਸੀ ਜਿਸ ’ਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਤੇ ਰਚਨਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਪਟਾਕੇ ਨਾ ਚਲਾਉਣ, ਹਵਾ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਕੁਦਰਤ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਅਨਮੋਲਪ੍ਰੀਤ ਕੌਰ, ਕਿਰਨਦੀਪ ਕੌਰ ਤੇ ਸ਼ੁਭਪ੍ਰੀਤ ਕੌਰ ਨੂੰ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਜੇਤੂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਅੰਤ ਵਿਚ ਸਕੂਲ ਵਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਅਕਾਦਮੀ ਕੰਡਿਆਲ ਨੇ ਮਨਾਈ ਗ੍ਰੀਨ ਦੀਵਾਲੀ ਅਗਲੀ ਖ਼ਬਰ ਆਰ.ਡੀ.ਖੋਸਲਾ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰ ਮੁਕਾਬਲੇ ਲਈ ਚੋਣ ਹੋਈ
Ad Position 24