ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ
ਧਾਰੀਵਾਲ, 7 ਨਵੰਬਰ (ਲਖਬੀਰ ਸਿੰਘ ਖੁੰਡਾ)- ਅਗਾਮੀ ਚੋਣਾਂ ਦੇ ਮੱਦੇਨਜ਼ਰ ਧਾਰੀਵਾਲ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਹੋਈ। ਇਸ ਮੌਕੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਮਜ਼ਬੂਤੀ ਤੇ ਚੋਣ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮ
ਮੀਟਿੰਗ ਦੌਰਾਨ ਹਾਜ਼ਰ ਸੀਨੀਅਰ ਕਾਂਗਰਸੀ ਆਗੂ ਤੇ ਪਾਰਟੀ ਵਰਕਰ। ਤਸਵੀਰ : ਲਖਬੀਰ ਸਿੰਘ ਖੁੰਡਾ
08-11-2026
ਧਾਰੀਵਾਲ, 7 ਨਵੰਬਰ (ਲਖਬੀਰ ਸਿੰਘ ਖੁੰਡਾ)- ਅਗਾਮੀ ਚੋਣਾਂ ਦੇ ਮੱਦੇਨਜ਼ਰ ਧਾਰੀਵਾਲ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਹੱਕ ’ਚ ਹੋਈ। ਇਸ ਮੌਕੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਮਜ਼ਬੂਤੀ ਤੇ ਚੋਣ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਪਾਰਟੀ ਦੇ ਹਰੇਕ ਆਗੂ ਤੇ ਵਰਕਰ ਨੂੰ ਹੁਣ ਤੋਂ ਹੀ ਪੂਰੀ ਤਨਦੇਹੀ, ਸਰਗਰਮੀ ਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ। ਇਸ ਮੌਕੇ ਬਿਕਰਮ ਬਾਜਵਾ ਪੀ.ਏ. ਬਾਜਵਾ, ਸਲਵਿੰਦਰ ਸਿੰਘ ਸਮਰਾ ਸੇਵਾ-ਮੁਕਤ ਡੀ.ਓ., ਨਰਿੰਦਰ ਸਿੰਘ ਸੁਜਾਨਪੁਰ, ਬਿੱਲਾ ਕਲਿਆਣਪੁਰ, ਸੁਰਜੀਤ ਸਿੰਘ ਲਾਡੀ ਕਲਿਆਣਪੁਰ, ਵੀਰ ਸਿੰਘ ਮਾਲੀ ਸਮਰਾਏ, ਰਿਸ਼ੀ ਸੁਜਾਨਪੁਰ, ਬਲਦੇਵ ਸੁਜਾਨਪੁਰ, ਦੀਪੀ ਸੁਜਾਨਪੁਰ, ਬਲਵਿੰਦਰ ਸਿੰਘ, ਸ਼ੇਰਾ ਸੁਜਾਨਪੁਰ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।