07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ ਵਿਖੇ ਮਨਾਈ ਈਕੋ ਫਰੈਂਡਲੀ ਗ੍ਰੀਨ ਦੀਵਾਲੀ

ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਬਟਾਲਾ ਕਾਲਜ ਆਫ਼ ਐਜੂਕੇਸ਼ਨ, ਬੁੱਲੋਵਾਲ (ਨੇੜੇ ਅਲੀਵਾਲ) ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਪੂਰੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਗਰੀਨ ਦੀਵਾਲੀ ਮਨਾਉਂਦੇ ਹੋਏ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ ਦੇ ਅਧਿਆਪਕ ਤੇ ਵਿਦਿਆਰਥੀ। ਅਜੀਤ ਤਸਵੀਰ 08-11-2026
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਬਟਾਲਾ ਕਾਲਜ ਆਫ਼ ਐਜੂਕੇਸ਼ਨ, ਬੁੱਲੋਵਾਲ (ਨੇੜੇ ਅਲੀਵਾਲ) ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਪੂਰੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕਾਲਜ ਚੇਅਰਮੈਨ ਸ: ਬਿਕਰਮਜੀਤ ਸਿੰਘ ਬਾਠ ਤੇ ਮੈਡਮ ਲਖਵਿੰਦਰ ਕੌਰ ਵਲੋਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ‘ਗ੍ਰੀਨ ਤੇ ਈਕੋ ਫਰੈਂਡਲੀ’ ਦੀਵਾਲੀ ਮਨਾਉਣੀ ਚਾਹੀਦੀ ਹੈ, ਜਿਸ ਨਾਲ ਪ੍ਰਦੂਸ਼ਣ ਦੀ ਵੱਧਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਨਾਲ ਸਬੰਧਿਤ ਭਾਸ਼ਣ, ਕਵਿਤਾ ਤੇ ਗੀਤ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਰੰਗੋਲੀ ਦੇ ਮੁਕਾਬਲੇ ਵੀ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਉਪ-ਪ੍ਰਿੰਸੀਪਲ ਪ੍ਰੋ. ਰਾਜਬੀਰ ਕੌਰ, ਕੋ - ਆਰਡੀਨੇਟਰ ਸ: ਧਿਆਨ ਸਿੰਘ, ਪ੍ਰੋ. ਸੁਖਜੀਤ ਕੌਰ, ਪ੍ਰੋ. ਗੁਰਪਿੰਦਰ ਕੌਰ, ਪ੍ਰੋ. ਪਰਦੀਪ ਕੌਰ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਆਰਥਾ ਸ਼ਰਮਾ, ਪ੍ਰੋ. ਅਰਸ਼ਦੀਪ ਕੌਰ, ਪ੍ਰੋ. ਪ੍ਰਭਜੀਤ ਕੌਰ, ਮੈਡਮ ਪਰਮਜੀਤ ਕੌਰ ਅਤੇ ਅਮਨ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਪੰਜਾਬ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਡਾ. ਅਮਨਦੀਪ ਕੌਰ ਭਗਵਾਨਪੁਰ ਤੇ ਚੇਅਰਪਰਸਨ ਰਾਜਵਿੰਦਰ ਕੌਰ ਵਲੋਂ ਸਵਾਗਤ
Ad Position 24