07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 6 ਮਰੀਜ਼ਾਂ ਦੇ ਅਪ੍ਰੇਸ਼ਨ ਕੀਤੇ

ਡੇਰਾ ਬਾਬਾ ਨਾਨਕ, 7 ਨਵੰਬਰ (ਵਿਜੇ ਸ਼ਰਮਾ)- ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲੋੜਵੰਦਾਂ ਦੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ‘ਸਿੱਖੀ ਸੇਵਾ ਮਿਸ਼ਨ ਯੂ. ਕੇ’ ਵਲੋਂ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਪਿੰਡ ਘੋਨੇਵਾਲਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਡੇਰਾ ਬਾਬਾ ਨਾਨਕ, 7 ਨਵੰਬਰ (ਵਿਜੇ ਸ਼ਰਮਾ)- ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲੋੜਵੰਦਾਂ ਦੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ‘ਸਿੱਖੀ ਸੇਵਾ ਮਿਸ਼ਨ ਯੂ.ਕੇ’ ਵਲੋਂ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਪਿੰਡ ਘੋਨੇਵਾਲਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਮੌਕੇ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆ ਤੋਂ ਇਲਾਵਾ ਯੂ.ਕੇ. ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ‘ਸਿੱਖੀ ਸੇਵਾ ਮਿਸ਼ਨ ਯੂ.ਕੇ’ ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਕੈਂਪ ਦੌਰਾਨ ਸਾ. ਆਪਥਾਲਮਿਕ ਅਫ਼ਸਰ ਨਰਿੰਦਰ ਕੁਮਾਰ ਵਲੋਂ ਆਧੁਨਿਕ ਤਕਨੀਕ ਰਾਹੀਂ 170 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੇ ਜਾਣ ਉਪਰੰਤ ਸੰਸਥਾ ਵਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਦੀ ਵੰਡ ਕੀਤੀ ਗਈ ਤੇ ਨਾਲ ਹੀ 6 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਵੀ ਕਰਵਾਏ ਗਏ। ਇਸ ਮੌਕੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਅੰਦਰ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ’ਚ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਦੇ ਪ੍ਰਬੰਧਾਂ ਹੇਠ ਚਲਾਏ ਜਾ ਰਹੇ ‘ਧੰਨ ਗੁਰੂ ਨਾਨਕ ਫ੍ਰੀ ਆਈ ਕੇਅਰ ਸੈਂਟਰ’ ਵਿਖੇ ਮਰੀਜ਼ਾਂ ਲਈ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਸਹੂਲਤ ਵੀ ਹਾਸਲ ਹੈ। ਇਸ ਮੌਕੇ ਮੁਖਤਿਆਰ ਸਿੰਘ, ਡਾ. ਸਰਦੂਲ ਸਿੰਘ, ਸੁਖਵਿੰਦਰ ਸਿੰਘ, ਪ੍ਰਭਨੂਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਪੰਜਾਬ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24