ਓਮ ਪ੍ਰਕਾਸ਼ ਆਈ ਹਸਪਤਾਲ ’ਚ ਮਨਾਈ ਦੀਵਾਲੀ
ਪਠਾਨਕੋਟ, 7 ਨਵੰਬਰ (ਸੁਮਿਤ)-ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਪਠਾਨਕੋਟ ਦੇ ਡਾ: ਓਮ ਪ੍ਰਕਾਸ਼ ਆਈ ਹਸਪਤਾਲ ਵਿਚ ਅੱਜ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ । ਡਾ: ਤ੍ਰਿਪਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਹਸਪਤਾਲ ਦੇ ਸਮੂਹ ਸਟਾਫ਼ ਮੈਂਬਰ ਰਵਾਇਤੀ ਪਹਿਰਾਵਿਆਂ ਵਿਚ ਨਜ਼ਰ ਆਏ।
ਪਠਾਨਕੋਟ, 7 ਨਵੰਬਰ (ਸੁਮਿਤ)-ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਪਠਾਨਕੋਟ ਦੇ ਡਾ: ਓਮ ਪ੍ਰਕਾਸ਼ ਆਈ ਹਸਪਤਾਲ ਵਿਚ ਅੱਜ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ । ਡਾ: ਤ੍ਰਿਪਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਹਸਪਤਾਲ ਦੇ ਸਮੂਹ ਸਟਾਫ਼ ਮੈਂਬਰ ਰਵਾਇਤੀ ਪਹਿਰਾਵਿਆਂ ਵਿਚ ਨਜ਼ਰ ਆਏ। ਇਸ ਮੌਕੇ ਰੰਗੋਲੀ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਭਾਗ ਲੈਣ ਵਾਲਿਆਂ ਨੇ ਆਪਣੀ ਸ਼ਾਨਦਾਰ ਕਲਾਕਾਰੀ ਨਾਲ ਸਭ ਦਾ ਮਨ ਮੋਹ ਲਿਆ । ਇਸ ਦੌਰਾਨ ਇਕ ਵਿਸ਼ੇਸ਼ ਰੰਗੋਲੀ ਖਿੱਚ ਦਾ ਕੇਂਦਰ ਰਹੀ ਜਿਸ ਵਿਚ ਰੰਗਾਂ ਦੇ ਮਾਧਿਅਮ ਰਾਹੀਂ ਪੂਰੇ ਹਸਪਤਾਲ ਦੀ ਜਾਣਕਾਰੀ ਬੇਹੱਦ ਖੂਬਸੂਰਤੀ ਨਾਲ ਦਰਸਾਈ ਗਈ ਸੀ। ਰੰਗੋਲੀ ਤਿਆਰ ਕਰਨ ਵਾਲੇ ਭਾਗੀਦਾਰਾਂ ਨੇ ਇਸ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸ ਤਰ੍ਹਾਂ ਹਰ ਆਕ੍ਰਿਤੀ ਹਸਪਤਾਲ ਦੀਆਂ ਸਹੂਲਤਾਂ ਤੇ ਵਿਸ਼ੇਸ਼ਤਾਵਾਂ ਨੂੰ ਦਰਸਾਉਂਦੀ ਹੈ । ਮੁਕਾਬਲੇ ਦੇ ਅੰਤ ਵਿਚ ਤਿੰਨ ਜੇਤੂਆਂ ਦਾ ਐਲਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਤ੍ਰਿਪਤੀ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਪਟਾਕੇ ਚਲਾਉਂਦੇ ਸਮੇਂ ਅੱਖਾਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਪਟਾਕਿਆਂ ਤੋਂ ਉਚਿਤ ਦੂਰੀ ਬਣਾਈ ਰੱਖੋ ਤੇ ਅੱਖਾਂ ਨੂੰ ਚੰਗਿਆੜੀਆਂ ਤੋਂ ਬਚਾਉਣ ਲਈ ਸੁਰੱਖਿਆ ਵਾਲੇ ਚਸ਼ਮੇ, ਯਾਨੀ ਗੌਗਲਜ਼ ਦੀ ਵਰਤੋਂ ਜ਼ਰੂਰ ਕਰੋ । ਅੰਤ ਵਿਚ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਖੁਸ਼ੀਆਂ ਭਰੀ ਤੇ ਸੁਰੱਖਿਅਤ ਦੀਵਾਲੀ ਮਨਾਈ ਜਾਵੇ ।