ਐਲਪਾਈਨ ਸਕੂਲ ਵਿਖੇ ਵਾਤਾਵਰਨ ਪੱਖੀ ‘ਗ੍ਰੀਨ ਦੀਵਾਲੀ’ ਮਨਾਈ
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)– ਐਲਪਾਈਨ ਸਕੂਲ ਗੋਇੰਦਵਾਲ ਰੋਡ (ਸੰਘੇ), ਤਰਨ ਤਾਰਨ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ‘ਗ੍ਰੀਨ ਦੀਵਾਲੀ’ ਵਜੋਂ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪ੍ਰਦੂਸ਼ਣ-ਮੁਕਤ ਅਤੇ ਸੁਰੱਖਿਅਤ ਦਿਵਾਲੀ ਮਨਾਉਣ ਲਈ ਜਾਗਰੂਕ ਕਰਨਾ ਸੀ।
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)– ਐਲਪਾਈਨ ਸਕੂਲ ਗੋਇੰਦਵਾਲ ਰੋਡ (ਸੰਘੇ), ਤਰਨ ਤਾਰਨ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ‘ਗ੍ਰੀਨ ਦੀਵਾਲੀ’ ਵਜੋਂ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪ੍ਰਦੂਸ਼ਣ-ਮੁਕਤ ਅਤੇ ਸੁਰੱਖਿਅਤ ਦਿਵਾਲੀ ਮਨਾਉਣ ਲਈ ਜਾਗਰੂਕ ਕਰਨਾ ਸੀ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਅੰਤਰ-ਹਾਊਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਬੱਚਿਆਂ ਨੇ ਮਿੱਟੀ ਦੇ ਦੀਵਿਆਂ ਅਤੇ ਮੋਮਬੱਤੀਆਂ ਨੂੰ ਸੁੰਦਰ ਰੰਗਾਂ ਨਾਲ ਸਜਾਇਆ। ਘਰਾਂ ਦੇ ਦਰਵਾਜ਼ਿਆਂ ਲਈ ਰਵਾਇਤੀ ਅਤੇ ਵਾਤਾਵਰਨ ਪੱਖੀ ਤੋਰਨ ਤਿਆਰ ਕੀਤੇ ਗਏ। ਰੰਗਾਂ ਅਤੇ ਫੁੱਲਾਂ ਨਾਲ ‘ਸੇਵ ਅਰਥ’ ਅਤੇ ਗ੍ਰੀਨ ਦੀਵਾਲੀ ਦੇ ਸੰਦੇਸ਼ ਦਿੰਦੀਆਂ ਮਨਮੋਹਕ ਰੰਗੋਲੀਆਂ ਬਣਾਈਆਂ ਗਈਆਂ। ਲੇਖ ਰਚਨਾ ਵਿਚ ਵਿਦਿਆਰਥੀਆਂ ਨੇ ਗ੍ਰੀਨ ਦੀਵਾਲੀ ਦੇ ਮਹੱਤਵ ਅਤੇ ਪਟਾਕਿਆਂ ਤੋਂ ਹੁੰਦੇ ਨੁਕਸਾਨ ’ਤੇ ਆਪਣੇ ਵਿਚਾਰ ਲੇਖ ਰਾਹੀਂ ਪੇਸ਼ ਕੀਤੇ। ਸਮਾਗਮ ਦੇ ਦੂਜੇ ਪੜਾਅ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਇਕ ਵਿਸ਼ੇਸ਼ ਗ੍ਰੀਨ ਦੀਵਾਲੀ ਜਾਗਰੂਕਤਾ ਰੈਲੀ’ ਕੱਢੀ ਗਈ। ਇਹ ਰੈਲੀ ਸੰਘੇ, ਪੰਡੋਰੀ ਅਤੇ ਬਾਠ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚੋਂ ਲੰਘੀ, ਜਿੱਥੇ ਬੱਚਿਆਂ ਨੇ ਹੱਥਾਂ ਵਿਚ ਵਾਤਾਵਰਨ ਸੰਭਾਲ ਦੇ ਸੁਨੇਹੇ ਦਿੰਦੀਆਂ ਤਖਤੀਆਂ ਫੜ ਕੇ ਲੋਕਾਂ ਨੂੰ ਪਟਾਕੇ ਨਾ ਚਲਾਉਣ, ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਮਿੱਟੀ ਦੇ ਦੀਵੇ ਬਾਲ ਕੇ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।