08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੀ.ਵੀ.ਐਨ. ਹਾਈ ਸਕੂਲ

ਬਟਾਲਾ, 9 ਨਵੰਬਰ (ਸਤਿੰਦਰ ਸਿੰਘ)- ਬੀ. ਵੀ.

Ad Position 21
No active advertisement
ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਗੁਰਦੁਆਰਾ ਅਰਬਨ ਸਟੇਟ ਵਿਖੇ ਸ਼ਰਧਾਲੂ ਮੋਮਬੱਤੀਆਂ ਤੇ ਦੀਵੇ ਜਗਾਉਂਦੇ ਹੋਏ। ਤਸਵੀਰ- ਜਤਿੰਦਰ ਕਦ ਦੀਵਾਲੀ ਤੇ ਬੰਦੀ ਛੋੜ ਦਿਵਸ ’ਤੇ ਸੰਗਤਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖ਼ੇ ਦੀਪਮਾਲਾ ਕਰਦੀਆਂ ਹੋਈਆਂ। ਤਸਵੀਰ : ਜਤਿੰਦਰ ਕੱਦ ਸਾਂਝੀ ਤਸਵੀਰ ’ਚ ਪ੍ਰਿੰਸੀਪਲ ਵਰਤਿਕਾ ਸ਼ਰਮਾ, ਪ੍ਰਬੰਧਕ, ਅਧਿਆਪਕ ਤੇ ਵਿਦਿਆਰਥੀ। ਤਸਵੀਰ: ਵਨੀਤ ਗੋਇਲ ਦੀਵਾਲੀ ਤੇ ਬੰਦੀ ਛੋੜ ਦਿਵਸ ’ਤੇ ਸੰਗਤਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖ਼ੇ ਨਤਮਸਤਕ ਹੁੰਦੀਆਂ ਹੋਇਆਂ। ਤਸਵੀਰ : ਜਤਿੰਦਰ ਕੱਦ ਜੱਸ ਇੰਟਰਨੈਸ਼ਨਲ ਸਕੂਲ ’ਚ ਗ੍ਰੀਨ ਦੀਵਾਲੀ ਮਨਾਉਂਦੇ ਅਧਿਆਪਕ ਅਤੇ ਵਿਦਿਆਰਥੀ। ਅਜੀਤ ਤਸਵੀਰ 10-11-2026
ਬਟਾਲਾ, 9 ਨਵੰਬਰ (ਸਤਿੰਦਰ ਸਿੰਘ)- ਬੀ.ਵੀ.ਐੱਨ.ਹਾਈ ਸਕੂਲ, ਪੁਰੀਆਂ ਮੁਹੱਲਾ, ਬਟਾਲਾ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ, ਐੱਲ.ਕੇ.ਜੀ., ਯੂ.ਕੇ.ਜੀ. ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਸਕੂਲ ਦੇ ਸਮੁੱਚੇ ਕੈਂਪਸ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਵਰਤਿਕਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸਕੂਲ ਚੇਅਰਮੈਨ ਵਿਨੈ ਸ਼ਰਮਾ ਨੇ ਸਮੂਹ ਵਿਦਿਆਰਥੀਆਂ, ਮਾਪਿਆਂ, ਸਾਬਕਾ ਵਿਦਿਆਰਥੀਆਂ ਤੇ ਸਮੁੱਚੇ ਸਕੂਲ ਪਰਿਵਾਰ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਅੰਤ ਵਿਚ ਪ੍ਰਿੰਸੀਪਲ ਸ਼੍ਰੀਮਤੀ ਵਰਤਿਕਾ ਸ਼ਰਮਾ ਅਤੇ ਚੇਅਰਮੈਨ ਵਿਨੈ ਸ਼ਰਮਾ ਨੇ ਸਮੂਹ ਮੌਜੂਦਾ ਤੇ ਸਾਬਕਾ ਵਿਦਿਆਰਥੀਆਂ, ਉਨ੍ਹਾਂ ਦੇ ਪਰਿਵਾਰਾਂ ਤੇ ਸਮੁੱਚੇ ਸਕੂਲ ਪਰਿਵਾਰ ਲਈ ਸੁੱਖ, ਸ਼ਾਂਤੀ, ਖੁਸ਼ਹਾਲੀ, ਚੰਗੀ ਸਿਹਤ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਬਟਾਲਾ, (ਸਤਿੰਦਰ ਸਿੰਘ)- ਪ੍ਰਕਾਸ਼, ਉਲਾਸ ਤੇ ਭਾਰਤੀ ਸੱਭਿਆਚਾਰ ਦੀਆਂ ਸ਼ਾਨਦਾਰ ਪਰੰਪਰਾਵਾਂ ਦਾ ਪ੍ਰਤੀਕ ਦੀਵਾਲੀ ਦਾ ਤਿਉਹਾਰ ਡਾ. ਦੌਲਤ ਰਾਮ ਭੱਲਾ ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਜੀਵਨ ਸ਼ਰਮਾ ਦੀ ਅਗਵਾਈ ’ਚ ਮਨਾਇਆ ਗਿਆ। ਇਸ ਮੌਕੇ 10ਵੀਂ ਜਮਾਤ ਦੀ ਵਿਦਿਆਰਥਣ ਅਰਪਿਤਾ ਅਤੇ ਵਿਦਿਆਰਥੀ ਪ੍ਰਭਜੋਤ ਸਿੰਘ ਦੇ ਪ੍ਰਭਾਵਸ਼ਾਲੀ ਮੰਚ ਸੰਚਾਲਨ ਨੇ ਪ੍ਰੋਗਰਾਮ ਨੂੰ ਸੁੰਦਰ ਅਤੇ ਆਕਰਸ਼ਕ ਬਣਾ ਦਿੱਤਾ। 6ਵੀਂ ਜਮਾਤ ਦੀ ਵਿਦਿਆਰਥਣ ਕਰੁਣਾ ਨੇ ਦੀਵਾਲੀ ਦੇ ਮਹੱਤਵ ਦੱਸਿਆ। 7ਵੀਂ, 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕਾਵਿਆਤਮਕ ਨਾਟਿਕਾ ਪੇਸ਼ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਦੀਵਾਲੀ ਨਾਲ ਸਬੰਧਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢ ਕੇ ਸੁਰੱਖਿਅਤ, ਸਵੱਛ ਤੇ ਵਾਤਾਵਰਨ-ਅਨੁਕੂਲ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਦੇ ਅਲੱਗ-ਅਲੱਗ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸ੍ਰੀ ਜੀਵਨ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਮੁੱਚੇ ਸਕੂਲ ਪਰਿਵਾਰ ਨੂੰ ਦੀਵਾਲੀ ਅਤੇ ਭਾਈ ਦੂਜ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਧਾਰੀਵਾਲ, (ਸਵਰਨ ਸਿੰਘ, ਲਖਬੀਰ ਸਿੰਘ ਖੁੰਡਾ)- ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ, ਗੁਰਦਾਸਨੰਗਲ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਬੈਠ ਕੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਕਵੀਸ਼ਰੀ ਤੇ ਭਾਸ਼ਣ ਪੇਸ਼ ਕੀਤੇ ਗਏ। ਸਕੂਲ ਦੇ ਧਾਰਮਿਕ ਅਧਿਆਪਕ ਸ: ਗੁਰਜੰਟ ਸਿੰਘ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਇਸ ਤੋਂ ਇਲਾਵਾ, ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਪ੍ਰਸ਼ਨ-ਉੱਤਰ ਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਹਿੰਦੀ ਅਧਿਆਪਕਾ ਜਗਦੀਪ ਕੌਰ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਬੰਦੀ ਛੋੜ ਦਿਵਸ ਨਾਲ ਸਬੰਧਿਤ ਇਤਿਹਾਸਕ ਤੱਥਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਵਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਕਰਨ, ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤੇ ਇਸ ਪਵਿੱਤਰ ਦਿਹਾੜੇ ਨੂੰ ਸਾਦਗੀ, ਸੁਰੱਖਿਆ ਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਸਮੁੱਚਾ ਸਮਾਗਮ ਧਾਰਮਿਕ ਸ਼ਰਧਾ, ਉਤਸ਼ਾਹ ਤੇ ਅਧਿਆਤਮਿਕ ਮਾਹੌਲ ਵਿਚ ਸਮਾਪਤ ਹੋਇਆ। ਕਿੰਡਰਗਾਰਟਨ ਸਕੂਲ ਕਾਲਾ ਅਫਗਾਨਾ ਫ਼ਤਹਿਗੜ੍ਹ ਚੂੜੀਆਂ, (ਅਵਤਾਰ ਸਿੰਘ ਰੰਧਾਵਾ)- ਇਲਾਕੇ ਦੀ ਸਿਰਮੌਰ ਸੰਸਥਾ ਸ੍ਰੀ ਗੁਰੂ ਨਾਨਕ ਕਿੰਡਰ ਗਾਰਟਨ ਸਕੂਲ ਕਾਲਾ ਅਫਗਾਨਾ ਵਿਖੇ ਬੰਦੀ ਛੋੜ ਤੇ ਦਿਵਾਲੀ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸਕੂਲ ਸਟਾਫ਼ ਸਮੇਤ ਦੀਵੇ ਜਗਾ ਕੇ ਸੁੰਦਰ ਦੀਪ ਮਾਲਾ ਕੀਤੀ ਗਈ। ਪ੍ਰਿੰਸੀਪਲ ਪਰਗਟ ਸਿੰਘ, ਮੈਨੇਜ਼ਮੈਂਟ ਦੇ ਪ੍ਰਧਾਨ ਮੈਡਮ ਬਲਬੀਰ ਕੌਰ ਰੰਧਾਵਾ ਅਤੇ ਨਰਿੰਦਰ ਸਿੰਘ ਖਾਲਸਾ ਨੇ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਦੱਸੀ। ਇਸ ਮੌਕੇ ਉਨ੍ਹਾਂ ਨੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦਾ ਪ੍ਰਣ ਕਰਦਿਆਂ ਕਿਹਾ ਕਿ ਸਾਨੂੰ ਖੁਸ਼ੀ ਦੇ ਮੌਕਿਆਂ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਵੱਲ ਧਿਆਨ ਦੇਣਾ ਸਮੇਂ ਦੀ ਮੁੱਖ ਮੰਗ ਹੈ। ਇਸ ਮੌਕੇ ਮਠਿਆਈਆਂ ਨਾਲ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਆਪਣੇ ਭਾਸ਼ਣ ਰਾਹੀਂ ਦਿਵਾਲੀ ਦੇ ਤਿਉਹਾਰ ਨਾਲ ਜੁੜੀਆਂ ਕਵਿਤਾਵਾਂ ਤੇ ਇਸ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਕੋਆਰਡੀਨੇਟਰ ਅਮਨਦੀਪ ਕੌਰ, ਹਰਮਨਜੋਤ ਕੌਰ, ਦਲਬੀਰ ਕੌਰ, ਕਵਲਜੀਤ ਕੌਰ, ਅਮਰਜੀਤ ਕੌਰ, ਸਿਮਰਜੀਤ ਕੌਰ, ਸਿਮਰਨਜੀਤ ਕੌਰ ਸੁਮਨ, ਪਰਮਜੀਤ ਕੌਰ, ਜਸਪ੍ਰੀਤ ਕੌਰ, ਜਸਪ੍ਰੀਤ ਕੌਰ ਸੀੜਾ, ਬਲਬੀਰ ਕੌਰ, ਰਿੰਪੀ ਆਦਿ ਹਾਜ਼ਰ ਸੀ। ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਵਿਖੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ, ਜਿਸ ਨਾਲ ਸਕੂਲ ਦਾ ਸਮੁੱਚਾ ਵਾਤਾਵਰਣ ਰੂਹਾਨੀ ਰੰਗ ਵਿਚ ਰੰਗਿਆ ਗਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਪਵਿੱਤਰ ਦਿਹਾੜੇ ਦੀ ਮਹੱਤਤਾ ਨੂੰ ਦਰਸਾਉਂਦੀਆਂ ਸੁੰਦਰ ਪੇਸ਼ਕਾਰੀਆਂ ਅਤੇ ਨਾਟਕ ਵੀ ਪੇਸ਼ ਕੀਤੇ। ਇਸ ਖ਼ਾਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਸ਼ਰਨਜੀਤ ਕੌਰ ਵਲੋਂ ਸਮੂਹ ਸਕੂਲ ਸਟਾਫ਼, ਸਹਾਇਕ ਕਰਮਚਾਰੀਆਂ ਤੇ ਡਰਾਈਵਰਾਂ ਨੂੰ ਸਨਮਾਨ ਵਜੋਂ ਤੋਹਫ਼ੇ ਭੇਟ ਕੀਤੇ ਗਏ। ਪ੍ਰਿੰ. ਸ਼ਰਨਜੀਤ ਕੌਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਇਹ ਸਮਾਗਮ ਖੁਸ਼ੀ, ਸ਼ਰਧਾ ਤੇ ਆਪਸੀ ਪਿਆਰ ਦੀਆਂ ਭਾਵਨਾਵਾਂ ਨਾਲ ਸਮਾਪਤ ਹੋਇਆ। ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਬਟਾਲਾ, (ਸਤਿੰਦਰ ਸਿੰਘ)- ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ, ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਖ-ਵੱਖ ਰਚਨਾਤਮਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲਿਆ। ਸਕੂਲ ਦਾ ਸਮੁੱਚਾ ਮਾਹੌਲ ਦੀਵਾਲੀ ਦੀਆਂ ਰੰਗ-ਬਿਰੰਗੀਆਂ ਸਜਾਵਟਾਂ, ਦੀਵਿਆਂ, ਰੰਗੋਲੀਆਂ ਅਤੇ ਬੱਚਿਆਂ ਦੀਆਂ ਖੁਸ਼ੀਆਂ ਨਾਲ ਭਰਪੂਰ ਨਜ਼ਰ ਆਇਆ। ਵਿਦਿਆਰਥੀਆਂ ਵਲੋਂ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ ਅਤੇ ਰੰਗੀਨ ਕਾਗਜ਼ਾਂ ਨਾਲ ਦੀਵਾਲੀ ਦੇ ਗ੍ਰੀਟਿੰਗ ਕਾਰਡ, ਸਜਾਵਟੀ ਵਸਤੂਆਂ ਅਤੇ ਹੋਰ ਕਲਾਤਮਕ ਚੀਜ਼ਾਂ ਤਿਆਰ ਕੀਤੀਆਂ ਗਈਆਂ। ਅਧਿਆਪਕਾਂ ਨੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਇਸ ਮੌਕੇ ਸਕੂਲ ਵਲੋਂ ਵਾਤਾਵਰਣ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਿਸ਼ੇਸ਼ ਤੌਰ ’ਤੇ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਪੋਸਟਰਾਂ ਅਤੇ ਹੱਥਾਂ ਵਿਚ ਫੜੇ ਬੈਨਰਾਂ ਰਾਹੀਂ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਵਰਗੇ ਸੰਦੇਸ਼ ਦਿੱਤੇ। ਸਕੂਲ ਪ੍ਰਬੰਧਕਾਂ ਅਨੁਸਾਰ ਸਿੱਖਿਆ ਦਾ ਅਸਲ ਮਕਸਦ ਕੇਵਲ ਕਿਤਾਬੀ ਗਿਆਨ ਦੇਣਾ ਨਹੀਂ, ਬਲਕਿ ਬੱਚਿਆਂ ਦੀ ਸ਼ਖ਼ਸੀਅਤ ਦਾ ਹਰ ਪੱਖੋਂ ਵਿਕਾਸ ਕਰਨਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਮੋਂਟੇਸਰੀ ਪ੍ਰੀ-ਸਕੂਲ ਵਿਚ ਦਾਖਲਿਆਂ ਨੂੰ ਲੈ ਕੇ ਮਾਪਿਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਬਟਾਲਾ, (ਸਤਿੰਦਰ ਸਿੰਘ)- ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਵਾਤਾਵਰਣ ਦੀ ਸੰਭਾਲ ਦੇ ਸੰਦੇਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਗ੍ਰੀਨ ਦੀਵਾਲੀ ਮਨਾਈ ਗਈ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਤੇ ਕੁਦਰਤ ਨਾਲ ਪਿਆਰ ਕਰਨ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੁਹਿੰਮ ਤਹਿਤ ਸਕੂਲ ਦੇ ਵਿਹੜੇ ਵਿਚ ਲਗਪਗ 150 ਬੂਟੇ ਲਗਾਏ ਗਏ। ਇਸ ਮੌਕੇ ਵੱਖ-ਵੱਖ ਦੀਵਾਲੀ ਮੁਕਾਬਲੇ ਵੀ ਕਰਵਾਏ ਗਏ। ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਚਾਰਟ ਚਾਰਟ ਬਣਾਉਣ, ਤੀਜੀ ਤੋਂ 6ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੀਵੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਤੇ ਡਿਜ਼ਾਈਨਾਂ ਨਾਲ ਸੁੰਦਰ ਦੀਵੇ ਤਿਆਰ ਕਰਕੇ ਆਪਣੀ ਕਲਾਤਮਕ ਯੋਗਤਾ ਦਾ ਪ੍ਰਦਰਸ਼ਨ ਕੀਤਾ। 7ਵੀਂ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਰੰਗੋਲੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਰੰਗੋਲੀਆਂ ਬਣਾਈਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖੁਸ਼ੀਆਂ ਤੇ ਆਪਸੀ ਪਿਆਰ ਦਾ ਤਿਉਹਾਰ ਹੈ। ਸਾਨੂੰ ਇਸ ਤਿਉਹਾਰ ਨੂੰ ਪਟਾਕਿਆਂ ਤੋਂ ਦੂਰ ਰਹਿ ਕੇ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਕਾਰਨ ਹਵਾ ਅਤੇ ਧੁਨੀ ਪ੍ਰਦੂਸ਼ਣ ਵਧਦਾ ਹੈ ਜਿਸ ਦਾ ਪ੍ਰਭਾਵ ਮਨੁੱਖਾਂ, ਪੰਛੀਆਂ, ਜਾਨਵਰਾਂ ਤੇ ਕੁਦਰਤੀ ਵਾਤਾਵਰਣ ਉੱਤੇ ਪੈਂਦਾ ਹੈ। ਚੇਅਰਪਰਸਨ ਅਮਰਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਟਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਕ-ਇਕ ਬੂਟਾ ਵੀ ਲਗਾਵੇ ਤਾਂ ਅਸੀਂ ਆਪਣੇ ਸਮਾਜ ਨੂੰ ਹੋਰ ਸੁੰਦਰ ਅਤੇ ਹਰਿਆ-ਭਰਿਆ ਬਣਾ ਸਕਦੇ ਹਾਂ। ਵੀ.ਐਮ.ਐਸ. ਕਾਲਜ ਆਫ਼ ਫਾਰਮੇਸੀ ਬਟਾਲਾ, (ਸਤਿੰਦਰ ਸਿੰਘ)- ਵੀ.ਐਮ.ਐਸ. ਕਾਲਜ ਆਫ਼ ਫਾਰਮੇਸੀ ਬਟਾਲਾ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ’ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ਵਿੱਚ ਕਾਲਜ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ। ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ( ਬਾਕੀ ਸਫ਼ਾ 9 ’ਤੇ)
Ad Position 22
No active advertisement
ਪਿਛਲੀ ਖ਼ਬਰ ਸਾਹੋਵਾਲ ਫੋਕਲ ਪੁਆਇੰਟ ’ਚ ਝੋਨਾ ਲਿਫਟਿੰਗ ਨਾ ਹੋਣ ਕਰਕੇ ਆੜ੍ਹਤੀ ਕੋਸ ਰਹੇ ਖ਼ਰੀਦ ਏਜੰਸੀਆਂ ਨੂੰ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਬਿਰਧ ਆਸ਼ਰਮ ਪਹੁੰਚ ਕੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ
Ad Position 24