ਯੂਥ ਸਰਕਲ ਦੀ ਪ੍ਰਧਾਨਗੀ ਮਿਲਣ ’ਤੇ ਮਿਹਰਬਾਨ ਸਿੰਘ ਦਾ ਪਿੰਡ ਫੱਜੂਪੁਰ ਦੇ ਮੋਹਤਬਰਾਂ ਵਲੋਂ ਵਿਸ਼ੇਸ਼ ਸਨਮਾਨ
ਧਾਰੀਵਾਲ, 9 ਨਵੰਬਰ (ਲਖਬੀਰ ਸਿੰਘ ਖੁੰਡਾ)- ਸ਼੍ਰੋਮਣੀ ਅਕਾਲੀ ਦਲ ਦੇ ਯੂਥ ਸਰਕਲ ਦੀ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮਿਹਰਬਾਨ ਸਿੰਘ ਨੂੰ ਵਧਾਈਆਂ ਅਤੇ ਸਨਮਾਨ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਫੱਜੂਪੁਰ ਦੇ ਪਿਆਰ ਕਰਨ ਵਾਲੇ ਸੱਜਣਾਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਧਾਰੀਵਾਲ, 9 ਨਵੰਬਰ (ਲਖਬੀਰ ਸਿੰਘ ਖੁੰਡਾ)- ਸ਼੍ਰੋਮਣੀ ਅਕਾਲੀ ਦਲ ਦੇ ਯੂਥ ਸਰਕਲ ਦੀ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮਿਹਰਬਾਨ ਸਿੰਘ ਨੂੰ ਵਧਾਈਆਂ ਅਤੇ ਸਨਮਾਨ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਫੱਜੂਪੁਰ ਦੇ ਪਿਆਰ ਕਰਨ ਵਾਲੇ ਸੱਜਣਾਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਫੱਜੂਪੁਰ ਤੋਂ ਪਹੁੰਚੇ ਮੋਹਤਬਰ ਵਿਅਕਤੀਆਂ ਤੇ ਸਾਥੀਆਂ ਨੇ ਮਿਹਰਬਾਨ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਅਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਡਟ ਕੇ ਸਾਥ ਦੇਣਗੇ। ਮਿਹਰਬਾਨ ਸਿੰਘ ਨੇ ਪਿੰਡ ਫੱਜੂਪੁਰ ਦੇ ਸਾਰੇ ਸੱਜਣਾਂ ਵਲੋਂ ਦਿੱਤੇ ਮਾਣ-ਸਨਮਾਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਅਪਾਰ ਸਿੰਘ, ਹੀਰਾ ਲਾਲ, ਮਾਸਟਰ ਰਘਬੀਰ ਕੁਮਾਰ, ਅਮਨਦੀਪ ਸ਼ਰਮਾ, ਰਾਜਬੀਰ ਸਿੰਘ, ਸੁਖਜਿੰਦਰ ਸਿੰਘ ਰੋਕੀ, ਹਰਦੀਪ ਸਿੰਘ ਬੰਟੀ, ਮਾਸਟਰ ਕਰਮਪਾਲ, ਸੋਨੂੰ, ਸ਼ਮਸ਼ੇਰ ਸਿੰਘ ਰਾਵਣ, ਬਲਜੀਤ ਸਿੰਘ, ਅੰਕੁਸ਼, ਪਵਨਦੀਪ, ਸੁੱਚਾ ਸਿੰਘ, ਜਸਬੀਰ ਸਿੰਘ ਜੱਸਾ, ਮਾਸਟਰ ਕੂਕਾਂ, ਪਿਆਰਾ ਸਿੰਘ ਕਾਮਰੇਡ, ਮੰਗਾ, ਸਨੀ ਸ਼ਰਮਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।