08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗਊ ਰੱਖਿਆ ਦਲ ਨੇ ਬਲਦਾਂ ਨਾਲ ਭਰੇ ਟਰੱਕ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ

ਪਠਾਨਕੋਟ, 9 ਨਵੰਬਰ (ਵਿਨੋਦ)- ਗਊ ਰੱਖਿਆ ਦਲ ਵਲੋਂ ਮਲਿਕਪੁਰ ਵਿਖੇ ਬਲਦਾਂ ਦੇ ਭਰੇ ਟਰੱਕ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਤੇ ਪੁਲਿਸ ਵਲੋਂ ਮਾਮਲਾ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਊ ਰੱਖਿਆ ਦਲ ਦੇ ਪ੍ਰਧਾਨ ਨਰੇਸ਼ ਕੁਮਾਰ ਅਤੇ ਰਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਲਦਾਂ ਦਾ ਭਰਿਆ ਟਰੱਕ ਜੰਮੂ-ਕਸ਼ਮੀਰ ਨੂੰ ਜਾ ਰਿਹਾ ਹੈ, ਜਿਸ ਦੇ ਚੱਲਦੇ ਉਨ੍ਹਾਂ ਦੀ ਟੀਮ ਵਲੋਂ ਮਲਕਪੁਰ ਵਿਚ ਉਕਤ ਟਰੱਕ ਨੂੰ ਕਾਬੂ ਕੀਤਾ ਗਿਆ ਜਿਸ ਵਿਚ ਟਾਈਲਾਂ ਦੀ ਬਿੱਲ ਦੀ ਆੜ ਵਿਚ 18 ਬਲਦ ਲੱਦੇ ਹੋਏ ਸਨ, ਜਿਸ ’ਤੇ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਵਲੋਂ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਵਿਨੋਦ)- ਗਊ ਰੱਖਿਆ ਦਲ ਵਲੋਂ ਮਲਿਕਪੁਰ ਵਿਖੇ ਬਲਦਾਂ ਦੇ ਭਰੇ ਟਰੱਕ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਤੇ ਪੁਲਿਸ ਵਲੋਂ ਮਾਮਲਾ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਊ ਰੱਖਿਆ ਦਲ ਦੇ ਪ੍ਰਧਾਨ ਨਰੇਸ਼ ਕੁਮਾਰ ਅਤੇ ਰਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਲਦਾਂ ਦਾ ਭਰਿਆ ਟਰੱਕ ਜੰਮੂ-ਕਸ਼ਮੀਰ ਨੂੰ ਜਾ ਰਿਹਾ ਹੈ, ਜਿਸ ਦੇ ਚੱਲਦੇ ਉਨ੍ਹਾਂ ਦੀ ਟੀਮ ਵਲੋਂ ਮਲਕਪੁਰ ਵਿਚ ਉਕਤ ਟਰੱਕ ਨੂੰ ਕਾਬੂ ਕੀਤਾ ਗਿਆ ਜਿਸ ਵਿਚ ਟਾਈਲਾਂ ਦੀ ਬਿੱਲ ਦੀ ਆੜ ਵਿਚ 18 ਬਲਦ ਲੱਦੇ ਹੋਏ ਸਨ, ਜਿਸ ’ਤੇ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਵਲੋਂ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਜਦੋਂ ਇਸ ਸਬੰਧ ਵਿਚ ਪੁਲਿਸ ਅਧਿਕਾਰੀ ਸਬ ਇੰਸਪੈਕਟਰ ਅਰੁਣ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਟਰੱਕ ਦੇ ਮਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਬਲਦ ਕਿਸ ਤੋਂ ਲਿਆਂਦੇ ਗਏ ਹਨ, ਉਨ੍ਹਾਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਡਲਹੌਜ਼ੀ ਰੋਡ ’ਤੇ ਦੁਕਾਨ ’ਚ ਲੱਗੀ ਅੱਗ, ਡਿਫੈਂਸ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਉਣ ’ਚ ਨਿਭਾਈ ਅਹਿਮ ਭੂਮਿਕਾ ਅਗਲੀ ਖ਼ਬਰ 6 ਮਹੀਨੇ ਤੋਂ ਲਾਪਤਾ ਸੱਤਪਾਲ ਦਾ ਨਹੀਂ ਲੱਗਾ ਕੋਈ ਸੁਰਾਗ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਲਗਾਈ ਮਦਦ ਦੀ ਗੁਹਾਰ
Ad Position 24