08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡਲਹੌਜ਼ੀ ਰੋਡ ’ਤੇ ਦੁਕਾਨ ’ਚ ਲੱਗੀ ਅੱਗ, ਡਿਫੈਂਸ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਉਣ ’ਚ ਨਿਭਾਈ ਅਹਿਮ ਭੂਮਿਕਾ

ਪਠਾਨਕੋਟ, 9 ਨਵੰਬਰ (ਸੰਧੂ)- ਡਲਹੌਜ਼ੀ ਰੋਡ ’ਤੇ ਗਾੜੀ ਅਹਾਤਾ ਚੌਕ ਨੇੜੇ ਤ੍ਰਿਮੂਰਤੀ ਐਂਟਰਪ੍ਰਾਈਜ਼ਿਜ਼ ਦੇ ਨਾਲ ਲੱਗਦੀ ਦੁਕਾਨ ਵਿਚ ਬੀਤੀ ਰਾਤ ਲੱਗੀ ਭਿਆਨਕ ਅੱਗ ਦੀ ਘਟਨਾ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਅਨਿਲ ਵਾਸੂਦੇਵਾ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਅਤੇ ਫਾਇਰ ਬ੍ਰਿਗੇਡ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ।

Ad Position 21
No active advertisement
ਸਾਬਕਾ ਮੇਅਰ ਅਨਿਲ ਵਾਸੂਦੇਵਾ ਵਲੋਂ ਮੌਕੇ ਦਾ ਜਾਇਜ਼ਾ 10-11-2026
ਪਠਾਨਕੋਟ, 9 ਨਵੰਬਰ (ਸੰਧੂ)- ਡਲਹੌਜ਼ੀ ਰੋਡ ’ਤੇ ਗਾੜੀ ਅਹਾਤਾ ਚੌਕ ਨੇੜੇ ਤ੍ਰਿਮੂਰਤੀ ਐਂਟਰਪ੍ਰਾਈਜ਼ਿਜ਼ ਦੇ ਨਾਲ ਲੱਗਦੀ ਦੁਕਾਨ ਵਿਚ ਬੀਤੀ ਰਾਤ ਲੱਗੀ ਭਿਆਨਕ ਅੱਗ ਦੀ ਘਟਨਾ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਅਨਿਲ ਵਾਸੂਦੇਵਾ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਅਤੇ ਫਾਇਰ ਬ੍ਰਿਗੇਡ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਕਿਹਾ ਕਿ ਅੱਗ ਦੁਕਾਨ ਦੀ ਦੂਜੀ ਮੰਜ਼ਿਲ ਤੱਕ ਫੈਲ ਗਈ ਸੀ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਸੀ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਪਾਈਪਾਂ ਵਿਚੋਂ ਪਾਣੀ ਲੀਕ ਹੋਣ ਅਤੇ ਉੱਚੀਆਂ ਇਮਾਰਤਾਂ ਤੱਕ ਪਾਣੀ ਪਹੁੰਚਾਉਣ ਲਈ ਲੋੜੀਂਦੇ ਆਧੁਨਿਕ ਸਾਧਨਾਂ ਦੀ ਘਾਟ ਵਰਗੀਆਂ ਖਾਮੀਆਂ ਸਾਹਮਣੇ ਆਈਆਂ । ਉਨ੍ਹਾਂ ਕਿਹਾ ਕਿ ਡਿਫੈਂਸ ਦੀ ਓ.ਟੀ.ਜੀ. ਗੱਡੀ ਨੇ ਆਧੁਨਿਕ ਵਾਟਰ ਕੈਨਨ ਰਾਹੀਂ ਦੂਜੀ ਮੰਜ਼ਿਲ ਤੱਕ ਪਾਣੀ ਪਹੁੰਚਾ ਕੇ ਅੱਗ ’ਤੇ ਕਾਬੂ ਪਾਉਣ ਵਿਚ ਅਹਿਮ ਭੂਮਿਕਾ ਨਿਭਾਈ । ਅਨਿਲ ਵਾਸੂਦੇਵਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਫਾਇਰ ਬ੍ਰਿਗੇਡ ਦੀਆਂ ਸਾਰੀਆਂ ਗੱਡੀਆਂ ਦੀ ਤਕਨੀਕੀ ਜਾਂਚ ਕਰਵਾਈ ਜਾਵੇ, ਖ਼ਰਾਬ ਪਾਈਪਾਂ ਬਦਲੀਆਂ ਜਾਣ ਅਤੇ ਹਾਈਡ੍ਰੌਲਿਕ ਪੌੜੀਆਂ ਸਮੇਤ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਜਾਣ । ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿਚ ਚੁਣੇ ਹੋਏ ਨੁਮਾਇੰਦਿਆਂ ਦੀ ਗੈਰ-ਮੌਜੂਦਗੀ ਵੀ ਸਥਾਨਕ ਪ੍ਰਬੰਧਾਂ ਅਤੇ ਜਵਾਬਦੇਹੀ ’ਤੇ ਸਵਾਲ ਖੜ੍ਹੇ ਕਰਦੀ ਹੈ । ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜ਼ੀਹ ਹੋਣੀ ਚਾਹੀਦੀ ਹੈ ਤੇ ਸਰਕਾਰ ਨੂੰ ਸਿਰਫ਼ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ ।
Ad Position 22
No active advertisement
ਪਿਛਲੀ ਖ਼ਬਰ ‘ ਚਾਹ ’ਤੇ ਚਰਚਾ’ ਪ੍ਰੋਗਰਾਮ ਦੌਰਾਨ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ’ਤੇ ਕੀਤੀ ਵਿਚਾਰ... ਅਗਲੀ ਖ਼ਬਰ ਗਊ ਰੱਖਿਆ ਦਲ ਨੇ ਬਲਦਾਂ ਨਾਲ ਭਰੇ ਟਰੱਕ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ
Ad Position 24