08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

‘ ਚਾਹ ’ਤੇ ਚਰਚਾ’ ਪ੍ਰੋਗਰਾਮ ਦੌਰਾਨ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹਿਰ ਦੀਆਂ ਸਮੱਸਿਆਵਾਂ ’ਤੇ ਕੀਤੀ ਵਿਚਾਰ-ਚਰਚਾ

ਪਠਾਨਕੋਟ, 9 ਨਵੰਬਰ (ਸੁਮਿਤ)- ਅੱਜ ਪਠਾਨਕੋਟ ਵਿਖੇ ਚਾਹ ’ਤੇ ਚਰਚਾ ਪ੍ਰੋਗਰਾਮ ਦੌਰਾਨ ਭਾਜਪਾ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਦੇ ਅਹੁਦੇਦਾਰਾਂ ਤੇ ਸ਼ਹਿਰ ਦੇ ਬੁੱਧੀਜੀਵੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਸੁਮਿਤ)- ਅੱਜ ਪਠਾਨਕੋਟ ਵਿਖੇ ਚਾਹ ’ਤੇ ਚਰਚਾ ਪ੍ਰੋਗਰਾਮ ਦੌਰਾਨ ਭਾਜਪਾ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਨੇ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਦੇ ਅਹੁਦੇਦਾਰਾਂ ਤੇ ਸ਼ਹਿਰ ਦੇ ਬੁੱਧੀਜੀਵੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਮਹਾਜਨ ਨੇ ਪਾਬੰਦੀਸ਼ੁਦਾ ਦਵਾਈਆਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਸਬੰਧੀ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਲੋਕ ਪਾਬੰਦੀਸ਼ੁਦਾ ਦਵਾਈਆਂ ਦੀ ਵਿੱਕਰੀ ਜਾਂ ਖਰੀਦ ਵਿਚ ਸ਼ਾਮਿਲ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਪਰ ਬਾਕੀ ਕੈਮਿਸਟ ਦੁਕਾਨਦਾਰਾਂ ਨੂੰ ਬਿਨਾਂ ਵਜ੍ਹਾ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ । ਦੂਜੇ ਪਾਸੇ ਵਿਕਾਸ ਵਿਨ ਨੇ ਸ਼ਹਿਰ ਦੀ ਟ੍ਰੈਫਿਕ ਸਮੱਸਿਆ ’ਤੇ ਸਵਾਲ ਉਠਾਉਂਦਿਆਂ ਇਸ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ । ਅਤੁੱਲ ਮਹਾਜਨ ਨੇ ਪਠਾਨਕੋਟ ਜ਼ਿਲ੍ਹੇ ਵਿਚ ਉਦਯੋਗਾਂ ਦੇ ਵਿਕਾਸ ਤੇ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਇਸੇ ਤਰ੍ਹਾਂ ਮੋਕਸ਼ ਕੁਮਾਰ ਮਹਾਜਨ ਨੇ ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿੱਕਰੀ ਦਾ ਮੁੱਦਾ ਚੁੱਕਿਆ । ਉਨ੍ਹਾਂ ਮੰਗ ਕੀਤੀ ਕਿ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਣ ਵਾਲੀਆਂ ਦਵਾਈਆਂ ਨੂੰ ਬਾਜ਼ਾਰ ਵਿਚ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ । ਪ੍ਰੋਗਰਾਮ ਦੌਰਾਨ ਹਾਜ਼ਰ ਸਾਰੇ ਬੁੱਧੀਜੀਵੀਆਂ ਅਤੇ ਅਹੁਦੇਦਾਰਾਂ ਨੇ ਸ਼ਹਿਰ ਦੇ ਵਿਕਾਸ, ਨਸ਼ਾ ਮੁਕਤੀ, ਟ੍ਰੈਫਿਕ ਵਿਵਸਥਾ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੇ ਸੁਝਾਅ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 20 ਨਵੰਬਰ ਨੂੰ ਅਗਲੀ ਖ਼ਬਰ ਡਲਹੌਜ਼ੀ ਰੋਡ ’ਤੇ ਦੁਕਾਨ ’ਚ ਲੱਗੀ ਅੱਗ, ਡਿਫੈਂਸ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਉਣ ’ਚ ਨਿਭਾਈ ਅਹਿਮ ਭੂਮਿਕਾ
Ad Position 24