08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਆਰੀਆ ਮਹਿਲਾ ਮਹਾਂਵਿਦਿਆਲਿਆ ’ਚ ਦੀਵਾਲੀ ਸਮਾਰੋਹ ਕਰਵਾਇਆ

ਪਠਾਨਕੋਟ, 9 ਨਵੰਬਰ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਅਤੇ ਪ੍ਰੋ: ਕੁਸਮ ਰਾਜਪੂਤ ਦੀ ਅਗਵਾਈ ਹੇਠ ਦੀਵਾਲੀ ਮਹਾਂਉਤਸਵ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਪ੍ਰਬੰਧਕਾ ਰਸ਼ਮੀ ਆਹਲੂਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

Ad Position 21
No active advertisement
ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਅਤੇ ਪ੍ਰੋ: ਕੁਸਮ ਰਾਜਪੂਤ ਦੀ ਅਗਵਾਈ ਹੇਠ ਦੀਵਾਲੀ ਮਹਾਂਉਤਸਵ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਪ੍ਰਬੰਧਕਾ ਰਸ਼ਮੀ ਆਹਲੂਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਮਹਾਂਵਿਦਿਆਲਿਆ ਪਰਿਵਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਉਪਰੰਤ ਡਾ: ਰੁਪਿੰਦਰਜੀਤ ਗਿੱਲ ਨੇ ਥੀਏਟਰ ਆਰਕਾਈਵਜ਼ ਵਿਖੇ ਜੋਤੀ ਜਗਾ ਕੇ ਮਹਾਂਵਿਦਿਆਲਿਆ ਦੀ ਉੱਨਤੀ ਲਈ ਅਰਦਾਸ ਕੀਤੀ ਤੇ ਵਿਭਾਗ ਮੁਖੀ ਡਾ: ਪੰਕਜ ਮਾਲਾ ਦੀ ਸ਼ਲਾਘਾ ਕੀਤੀ । ਮੁੱਖ ਮਹਿਮਾਨ ਰਸ਼ਮੀ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੰਦਿਆਂ ਸਾਰਿਆਂ ਨੂੰ ਮਿਲਜੁਲ ਕੇ ਖੁਸ਼ੀਆਂ ਨਾਲ ਤਿਉਹਾਰ ਮਨਾਉਣ ਦਾ ਸੰਦੇਸ਼ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ’ਚ ਦੀਵਾਲੀ ਮਨਾਈ
Ad Position 24