10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੁਆਮੀ ਸਰੂਪਾ ਨੰਦ ਜੀ ਦੀ ਯਾਦ ’ਚ 43ਵਾਂ ਸਾਲਾਨਾ ਅੰਤਰਰਾਸ਼ਟਰੀ ਖੇਡ ਮੇਲਾ 13 ਤੇ 14 ਨੂੰ

ਘੁਮਾਣ, 10 ਨਵੰਬਰ (ਬੰਮਰਾਹ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਨ ਤਪਸਵੀ ਸੁਆਮੀ ਸਰੂਪਾ ਨੰਦ ਜੀ ਦੀ ਯਾਦ ਨੂੰ ਸਮਰਪਿਤ 43ਵੀਂ ਸਾਲਾਨਾ ਬਰਸੀ ਡੇਰਾ ਨਵਾਂ ਬਲੜਵਾਲ ਨੇੜੇ ਘੁਮਾਣ ਵਿਖੇ 14 ਨਵੰਬਰ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਡੇਰੇ ਦੇ ਮੁੱਖ ਸੇਵਾਦਾਰ ਸੁਆਮੀ ਗੁਰਬਖਸ਼ ਦੇਵੀ ਜੀ ਨੇ ਦੱਸਿਆ ਕਿ ਸਾਲਾਨਾ ਬਰਸੀ ਨੂੰ ਸਮਰਪਿਤ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Ad Position 21
No active advertisement
ਸੁਆਮੀ ਸਰੂਪਾ ਨੰਦ ਜੀ 11-11-2026
ਘੁਮਾਣ, 10 ਨਵੰਬਰ (ਬੰਮਰਾਹ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਨ ਤਪਸਵੀ ਸੁਆਮੀ ਸਰੂਪਾ ਨੰਦ ਜੀ ਦੀ ਯਾਦ ਨੂੰ ਸਮਰਪਿਤ 43ਵੀਂ ਸਾਲਾਨਾ ਬਰਸੀ ਡੇਰਾ ਨਵਾਂ ਬਲੜਵਾਲ ਨੇੜੇ ਘੁਮਾਣ ਵਿਖੇ 14 ਨਵੰਬਰ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਡੇਰੇ ਦੇ ਮੁੱਖ ਸੇਵਾਦਾਰ ਸੁਆਮੀ ਗੁਰਬਖਸ਼ ਦੇਵੀ ਜੀ ਨੇ ਦੱਸਿਆ ਕਿ ਸਾਲਾਨਾ ਬਰਸੀ ਨੂੰ ਸਮਰਪਿਤ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਆਰੰਭ ਹੋਣਗੀਆਂ। 51 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ 14 ਨਵੰਬਰ ਦਿਨ ਸ਼ਨੀਵਾਰ ਨੂੰ ਪੈਣਗੇ, ਉਪਰੰਤ ਸੰਤ ਸਮਾਗਮ ਤੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ, ਭਾਈ ਰਣਜੀਤ ਸਿੰਘ ਬੱਲੜਵਾਲ ਵਾਲੇ, ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਿਰਮਲ ਸਿੰਘ ਨਿਮਾ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ। ਇਸ ਦੇ ਨਾਲ-ਨਾਲ 13 ਨਵੰਬਰ ਨੂੰ 60 ਕਿਲੋ ਭਾਰ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਫਾਈਨਲ ਮੁਕਾਬਲਾ 14 ਨੂੰ ਹੋਵੇਗਾ। 14 ਨਵੰਬਰ ਨੂੰ ਸੁਆਮੀ ਸਰੂਪਾ ਨੰਦ ਜੀ ਕਬੱਡੀ ਕੱਪ ਕਰਵਾਇਆ ਜਾਵੇਗਾ, ਜਿਸ ਵਿਚ 4 ਇੰਟਰਨੈਸ਼ਨਲ ਕਬੱਡੀ ਕਲੱਬਾਂ ਦੇ ਮੈਚ ਕਰਵਾਏ ਜਾਣਗੇ, ਜਿਸ ਵਿਚ ਪਹਿਲਾ ਇਨਾਮ ਡੇਢ ਲੱਖ ਅਤੇ ਦੂਸਰਾ ਇਨਾਮ 1 ਲੱਖ 25 ਹਜਾਰ ਦਿੱਤਾ ਜਾਵੇਗਾ। ਵਧੀਆ ਜਾਫ਼ੀ ਅਤੇ ਵਧੀਆ ਧਾਵੀ ਨੂੰ 51-51 ਹਜ਼ਾਰ ਦੀ ਨਗਦ ਰਾਸ਼ੀ ਦਿੱਤੀ ਜਾਵੇਗੀ। ਇਹ ਇਨਾਮ ਲਾਡੀ ਯੂ.ਐੱਸ.ਏ., ਜੇ.ਪੀ. ਯੂ.ਐਸ.ਏ., ਬਨੀ ਯੂ.ਐੱਸ.ਏ., ਰਾਜਾ ਬਲੜਵਾਲ ਕੈਨੇਡਾ ਦੇ ਸਹਿਯੋਗ ਨਾਲ ਦਿੱਤੇ ਜਾਣਗੇ। 13 ਨਵੰਬਰ ਨੂੰ ਮੁਫ਼ਤ ਮੈਡੀਕਲ ਕੈਂਪ ਅਕਾਲ ਹਸਪਤਾਲ ਘੁਮਾਣ ਅਤੇ ਕੇਡੀ ਹਸਪਤਾਲ ਤੇ ਬਲੱਡ ਬੈਂਕ ਪਠਾਨਕੋਟ ਵਲੋਂ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਅਤੇ ਸਾਲਾਨਾ ਸਮਾਗਮਾਂ ਵਿਚ ਪਰਮਜੀਤ ਸਿੰਘ ਪੰਮਾ, ਦਿਲਪ੍ਰੀਤ ਸਿੰਘ ਪ੍ਰਿੰਸ, ਸੁਖਵਿੰਦਰ ਸਿੰਘ ਲਾਲੀ ਬਲੜਵਾਲ ਸਰਪੰਚ ਵਲੋਂ ਮੁੱਖ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਰਮਿੰਦਰ ਸਿੰਘ ਡਾਲੀ, ਮਨਪ੍ਰੀਤ ਸਿੰਘ ਹੈਪੀ, ਭੁਪਿੰਦਰ ਸਿੰਘ ਜੋਤੀ, ਦਮਨਪ੍ਰੀਤ ਸਿੰਘ ਪਿੰਟੂ, ਹਰਜੋਤ ਸਿੰਘ ਰੋਹਿਤ, ਜਸ਼ਨਪ੍ਰੀਤ ਸਿੰਘ ਜਸ਼ਨ, ਰਘਬੀਰ ਸਿੰਘ ਗਿੱਲਜੀਆਂ, ਮਨਪ੍ਰੀਤ ਸਿੰਘ ਰਵੀ, ਗਗਨਪ੍ਰੀਤ ਸਿੰਘ ਗਗਨ, ਬਲਵੰਤ ਸਿੰਘ ਜੁਗਨੂ, ਆਕਾਸ਼ਦੀਪ ਸਿੰਘ ਅਤੇ ਮਨਵਿੰਦਰ ਸਿੰਘ ਮਿੰਟੂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇਲਾਕੇ ਦੀਆਂ ਸੰਗਤਾਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਮਾਗਮਾਂ ਦੀਆਂ ਅਤੇ ਖੇਡ ਮੇਲੇ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਮੌਕੇ ਬਾਬਾ ਕ੍ਰਿਸ਼ਨਾ ਨੰਦ, ਬਾਬਾ ਰਾਮਦਾਸ, ਬਾਬਾ ਪ੍ਰੇਮ ਦਾਸ, ਬਾਬਾ ਸੁਖਦੇਵ ਮੁਨੀ ਤੋਂ ਇਲਾਵਾ ਸੁਆਮੀ ਸਰੂਪਾ ਨੰਦ ਸਪੋਰਟਸ ਕਲੱਬ ਦੇ ਪ੍ਰਧਾਨ ਤਰਸੇਮ ਸਿੰਘ, ਮੀਤ ਪ੍ਰਧਾਨ ਲਾਲ ਸਿੰਘ, ਜਨਰਲ ਸਕੱਤਰ ਗੋਬਿੰਦਰ ਸਿੰਘ ਅਤੇ ਖਜ਼ਾਨਚੀ ਮਾਸਟਰ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਕਸੈਲਸੀਅਰ ਸਕੂਲ ’ਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਤੇ ਬੀ.ਐਸ.ਐਫ. ਵਲੋਂ 3 ਪਿਸਤੌਲ, 6 ਮੈਗਜ਼ੀਨ ਤੇ 1 ਕਿੱਲੋ 970 ਗ੍ਰਾਮ ਹੈਰੋਇਨ ਬਰਾਮਦ
Ad Position 24