10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐਕਸੈਲਸੀਅਰ ਸਕੂਲ ’ਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਕਿਲ੍ਹਾ ਲਾਲ ਸਿੰਘ, 10 ਨਵੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਬਾਰੇ ਜਾਣਕਾਰੀ ਦੇਣ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਕਿਲ੍ਹਾ ਲਾਲ ਸਿੰਘ, 10 ਨਵੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਬਾਰੇ ਜਾਣਕਾਰੀ ਦੇਣ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਇਹ ਇਕ ਅਜਿਹੀ ਬਿਮਾਰੀ ਹੈ, ਜਿਸ ਜਿਸ ਬਾਰੇ ਸਮੇਂ ਸਿਰ ਜਾਣਕਾਰੀ ਹੋਣਾ ਅਤੇ ਸਹੀ ਇਲਾਜ ਕਰਵਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਨੂੰ ਕੈਂਸਰ ਦੇ ਵੱਖ-ਵੱਖ ਰੂਪ; ਦੇ ਸੁਭਾਵਿਕ ਕਾਰਨਾਂ, ਮੁੱਢਲੇ ਲੱਛਣਾਂ ਅਤੇ ਇਲਾਜ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਸਰੀਰ ਵਿਚ ਕਿਸੇ ਵੀ ਤਰ੍ਹਾਂ ਦੀ ਸਧਾਰਨ ਤਬਦੀਲੀ ਮਹਿਸੂਸ ਹੋਣ ’ਤੇ ਅਣਗਹਿਲੀ ਕਰਨ ਦੀ ਬਜਾਏ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਸੰਤੁਲਿਤ ਅਤੇ ਪੋਸ਼ਟਿਕ ਭੋਜਨ ਖਾਣ, ਹਰੀਆਂ ਸਬਜ਼ੀਆਂ ਤੇ ਫ਼ਲਾਂ ਨੂੰ ਆਪਣੀ ਖੁਰਾਕ ਵਿਚ ਸ਼ਾਮਿਲ ਕਰਨ, ਨਿਯਮਤ ਕਸਰਤ ਕਰਨ ਅਤੇ ਸਰੀਰਕ ਸਫ਼ਾਈ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕੈਂਸਰ ਬਾਰੇ ਸਮਾਜ ਵਿਚ ਫ਼ੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨਾ ਬਹੁਤ ਜਰੂਰੀ ਹੈੇ, ਕੈਂਸਰ ਦੇ ਮਰੀਜ਼ਾਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮਾਨਸਿਕ ਤੇ ਸਮਾਜਿਕ ਸਹਿਯੋਗ ਦੇਣਾ ਚਾਹੀਦਾ ਹੈ। ਸਮੇਂ ਸਿਰ ਜਾਂਚ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਇਲਾਜ ਕਰਾਉਣ ਨਾਲ ਬਿਮਾਰੀ ਨਾਲ ਲੜਨ ਦੀ ਸੰਭਾਵਨਾ ਵੱਧਦੀ ਹੈ। ਇਸ ਮੌਕੇ ਪ੍ਰਿੰਸੀਪਲ ਤੇਜਿੰਦਰ ਕੌਰ ਨੇ ਕਿਹਾ ਕਿ ਸਿਹਤ ਹੀ ਮਨੁੱਖ ਦੀ ਸਭ ਤੋਂ ਵੱਡੀ ਦੌਲਤ ਹੈ। ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਸੁਚੇਤ ਕਰਨਾ ਅਤੇ ਉਹਨਾਂ ਰਾਹੀਂ ਸਮਾਜ ਚੰਗੇ ਸੰਦੇਸ਼ ਪਹੁੰਚਾਉਣਾ ਹੈ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਚਰਨ ਕੌਰ ਜੱਲੂਪੁਰ ਦੇ ਸਸਕਾਰ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਜਾਵੇ : ਪ੍ਰਿਥੀਪਾਲ ਸਿੰਘ ਬਟਾਲਾ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਜੀ ਦੀ ਯਾਦ ’ਚ 43ਵਾਂ ਸਾਲਾਨਾ ਅੰਤਰਰਾਸ਼ਟਰੀ ਖੇਡ ਮੇਲਾ 13 ਤੇ 14 ਨੂੰ
Ad Position 24