10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਾਤਾ ਚਰਨ ਕੌਰ ਜੱਲੂਪੁਰ ਦੇ ਸਸਕਾਰ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਜਾਵੇ : ਪ੍ਰਿਥੀਪਾਲ ਸਿੰਘ ਬਟਾਲਾ

ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਹਰ ਮਨੁੱਖ ਦੀ ਇਸ ਸੰਸਾਰ ਤੋਂ ਤੁਰ ਜਾਣ ਵੇਲੇ ਆਖਰੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਖਰੀ ਵਾਰ ਮਿਲ ਲਵੇ, ਪਰ ਮਾਤਾ ਚਰਨ ਕੌਰ ਜੱਲੂਪੁਰ, ਦਾਦੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ’ ਹੋਰਾਂ ਨੂੰ ਇਹ ਨਸੀਬ ਨਹੀਂ ਹੋਇਆ। ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਦੀ ਆਖਰੀ ਸਮੇਂ ਆਪਣੀ ਦਾਦੀ ਨੂੰ ਮਿਲਣ ਦੀ ਖਾਹਿਸ਼ ਨੂੰ ਵੀ ਪੂਰਾ ਨਹੀਂ ਹੋਣ ਦਿੱਤਾ ਗਿਆ।

Ad Position 21
No active advertisement
ਪ੍ਰਿਥੀਪਾਲ ਸਿੰਘ ਬਟਾਲਾ ਬੁਲਾਰਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ 11-11-2026
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਹਰ ਮਨੁੱਖ ਦੀ ਇਸ ਸੰਸਾਰ ਤੋਂ ਤੁਰ ਜਾਣ ਵੇਲੇ ਆਖਰੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਖਰੀ ਵਾਰ ਮਿਲ ਲਵੇ, ਪਰ ਮਾਤਾ ਚਰਨ ਕੌਰ ਜੱਲੂਪੁਰ, ਦਾਦੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ’ ਹੋਰਾਂ ਨੂੰ ਇਹ ਨਸੀਬ ਨਹੀਂ ਹੋਇਆ। ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਦੀ ਆਖਰੀ ਸਮੇਂ ਆਪਣੀ ਦਾਦੀ ਨੂੰ ਮਿਲਣ ਦੀ ਖਾਹਿਸ਼ ਨੂੰ ਵੀ ਪੂਰਾ ਨਹੀਂ ਹੋਣ ਦਿੱਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਟਾਲਾ ਅਤੇ ਸਾਥੀਆਂ ਨੇ ਕਿਹਾ ਕਿ ਮਾਤਾ ਚਰਨ ਕੌਰ ਪਿਛਲੇ 2-3 ਮਹੀਨਿਆਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਦਾਖਲ ਸਨ। ਉਨ੍ਹਾਂ ਦੀ ਆਖਰੀ ਇੱਛਾ ਸੀ ਕਿ ਉਹ ਆਪਣੇ ਪੋਤੇ ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਨੂੰ ਆਖਰੀ ਸਮੇਂ ਮਿਲ ਲੈਣ, ਪਰ ਪੰਜਾਬ ਦੀ ਨਿਰਦਈ ਤੇ ਸੰਵੇਦਨਹੀਨ ਸਰਕਾਰ ਨੇ ਉਨ੍ਹਾਂ ਦੀ ਆਖਰੀ ਤਾਂਘ ਪੂਰੀ ਨਹੀਂ ਹੋਣ ਦਿੱਤੀ ਅਤੇ ਉਹ ਇਹ ਦਰਦ ਸੀਨੇ ਵਿਚ ਲੈ ਕੇ ਦੁਨੀਆਂ ਤੋਂ ਰੁਖਸਤ ਹੋ ਗਏ। ਹੁਣ ਜਦੋਂ ਮਾਤਾ ਜੀ ਇਸ ਜਹਾਨ ਤੋਂ ਤੁਰ ਗਏ ਹਨ ਤਾਂ ਉਨ੍ਹਾਂ ਦੇ ਪਰਿਵਾਰਕ ਜੀਆਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਨ੍ਹਾਂ ਦੀਆਂ ਅੰਤਿਮ ਰਸਮਾਂ ਨੂੰ ਰੀਤੀ ਰਿਵਾਜਾਂ ਅਨੁਸਾਰ ਪੂਰੀਆਂ ਕਰਨ। ਉਨ੍ਹਾਂ ਦੇ ਪੁੱਤਰ ਹਰਜੀਤ ਸਿੰਘ, ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਦੋਹਤਰੇ ਭਾਈ ਹਰਮਨਜੀਤ ਸਿੰਘ ਦਾ ਮਾਤਾ ਜੀ ਦੇ ਅੰਤਿਮ ਦਰਸ਼ਨ ਕਰਨ, ਅੰਤਿਮ ਸੰਸਕਾਰ ਅਤੇ ਰਸਮਾਂ ਨਿਭਾਉਣ ਦਾ ਸਮਾਜਿਕ ਤੇ ਧਾਰਮਿਕ ਤੌਰ ’ਤੇ ਸ਼ਾਮਿਲ ਹੋਣ ਦਾ ਹੱਕ ਬਣਦਾ ਹੈ। ਭਾਰਤੀ ਸੰਵਿਧਾਨ ਦਾ ਆਰਟੀਕਲ 21 ਅਤੇ 25 ਵੀ ਮਨੁੱਖੀ ਭਾਵਨਾਵਾਂ ਤੇ ਸੰਵੇਦਨਾਵਾਂ ਦੀ ਕਦਰ ਕਰਦਾ ਹੋਇਆ ਇਸ ਦਾ ਅਧਿਕਾਰ ਦਿੰਦਾ ਹੈ। ਪ੍ਰਿਥੀਪਾਲ ਸਿੰਘ ਨੇ ਕਿਹਾ ਕਿ ਜੇ ਸਰਕਾਰਾਂ ਵਿਚ ਥੋੜ੍ਹੀ-ਬਹੁਤ ਇਨਸਾਨੀਅਤ ਵੀ ਬਾਕੀ ਹੈ ਤਾਂ ਤੁਰੰਤ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਕਾਨੂੰਨ ਅਨੁਸਾਰ ਜ਼ਮਾਨਤ/ਪੈਰੋਲ ਦਿਵਾ ਕੇ ਦਿਬਰੂਗੜ੍ਹ ਆਸਾਮ ਜੇਲ੍ਹ ਤੋਂ ਲਿਆ ਕੇ ਅੰਤਿਮ ਸੰਸਕਾਰ ਤੇ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਦਾ ਪ੍ਰਬੰਧ ਕਰਨ, ਇਹ ਸਰਕਾਰਾਂ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਮੌਕੇ ਅਨੂਪ ਸਿੰਘ ਬੋਪਾਰਾਏ ਡੱਲਾ, ਕੁਲਵਿੰਦਰ ਸਿੰਘ ਸ਼ੁਕਰਪੁਰਾ, ਗੁਰਦੀਪ ਸਿੰਘ ਕੋਟ ਮਜਲਸ, ਖੁਸ਼ਕਰਨ ਸਿੰਘ ਹੇਅਰ, ਗੁਰਤੇਜ ਸਿੰਘ ਹੇਅਰ, ਜੱਜ ਵੋਹਰਾ, ਬੀਬੀ ਪ੍ਰਭਜੋਤ ਕੌਰ ਬਟਾਲਾ, ਬੀਬੀ ਮਨਪ੍ਰੀਤ ਕੌਰ ਬਟਾਲਾ, ਜਸਵੀਰ ਸਿੰਘ ਖਾਲਸਾ, ਸੁਖਜੀਤ ਸਿੰਘ ਸ਼ਹਾਬਪੁਰਾ, ਦਿਲਬਾਗ ਸਿੰਘ ਬਟਾਲਾ, ਜਤਿੰਦਰ ਸਿੰਘ ਭੱਟੀ ਆਦਿ ਹਾਜ਼ਰ ਸਨ। ਅਖੀਰ ਵਿਚ ਉਨ੍ਹਾਂ ਸਾਰਿਆਂ ਨੇ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਐਕਸੈਲਸੀਅਰ ਸਕੂਲ ’ਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
Ad Position 24