11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਪ੍ਰੀਤ ਸਿੰਘ ਰਿਆੜ ਦਾ ਪਿੰਡ ਕਾਲਾ ਬਾਲਾ ਪਹੁੰਚਣ ’ਤੇ ਅਕਾਲੀ ਆਗੂਆਂ ਵਲੋਂ ਨਿੱਘਾ ਸਵਾਗਤ ਤੇ ਸਨਮਾਨ ਨਵੀਂ ਨਿਯੁਕਤੀ ਨਾਲ ਹਲਕਾ ਕਾਦੀਆਂ ਵਿਚ ਯੂਥ ਵਿੰਗ ਨੂੰ ਮਿਲੇਗੀ ਨਵੀਂ ਮਜ਼ਬੂਤੀ : ਆਗੂ

ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਕਾਦੀਆਂ ਦੇ ਨਵੇਂ ਨਿਯੁਕਤ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਦਾ ਪਿੰਡ ਕਾਲਾ ਬਾਲਾ ਵਿਖੇ ਪਹੁੰਚਣ ’ਤੇ ਅਕਾਲੀ ਆਗੂਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਅਕਾਲੀ ਆਗੂਆਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਰਿਆੜ ਦੀ ਯੂਥ ਪ੍ਰਧਾਨ ਵਜੋਂ ਨਿਯੁਕਤੀ ਨਾਲ ਹਲਕਾ ਕਾਦੀਆਂ ਦੇ ਯੂਥ ਵਿੰਗ ਵਿਚ ਨਵੀਂ ਰੂਹ ਫੂਕੀ ਜਾਵੇਗੀ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਨਵਾਂ ਉਤਸ਼ਾਹ ਮਿਲੇਗਾ।

Ad Position 21
No active advertisement
ਅਜੀਤ ਡੈਸਕ 11-11-2026
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਕਾਦੀਆਂ ਦੇ ਨਵੇਂ ਨਿਯੁਕਤ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਦਾ ਪਿੰਡ ਕਾਲਾ ਬਾਲਾ ਵਿਖੇ ਪਹੁੰਚਣ ’ਤੇ ਅਕਾਲੀ ਆਗੂਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਅਕਾਲੀ ਆਗੂਆਂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਰਿਆੜ ਦੀ ਯੂਥ ਪ੍ਰਧਾਨ ਵਜੋਂ ਨਿਯੁਕਤੀ ਨਾਲ ਹਲਕਾ ਕਾਦੀਆਂ ਦੇ ਯੂਥ ਵਿੰਗ ਵਿਚ ਨਵੀਂ ਰੂਹ ਫੂਕੀ ਜਾਵੇਗੀ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਨਵਾਂ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਰਿਆੜ ਇਕ ਮਿਹਨਤੀ ਤੇ ਸਰਗਰਮ ਆਗੂ ਹਨ, ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸਮੂਹ ਅਕਾਲੀ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਲਕਾ ਕਾਦੀਆਂ ਦੇ ਇੰਚਾਰਜ ਕਵਲਪ੍ਰੀਤ ਸਿੰਘ ਕਾਕੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਨੌਜਵਾਨ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਪਾਰਟੀ ਦੇ ਭਵਿੱਖ ਲਈ ਸ਼ੁਭ ਸੰਕੇਤ ਹੈ। ਇਸ ਮੌਕੇ ਅਜੀਤ ਸਿੰਘ ਦਰਦੀ, ਅਵਤਾਰ ਸਿੰਘ ਕਾਲਾ ਬਾਲਾ, ਸਾਬਕਾ ਸਰਪੰਚ ਸੁਲੱਖਣ ਸਿੰਘ ਵੜੈਚ, ਸਾਬਕਾ ਸਰਪੰਚ ਜਗਤਾਰ ਸਿੰਘ ਦਾਰਾ ਨਾਨੋਵਾਲ, ਸਾਬਕਾ ਸਰਪੰਚ ਰੂਪ ਸਿੰਘ ਢੇਸੀਆਂ, ਜ਼ੋਨ ਪ੍ਰਧਾਨ ਬਲਜੀਤ ਸਿੰਘ ਕਾਲਾ ਬਾਲਾ, ਸਾਬਕਾ ਸਰਪੰਚ ਪ੍ਰੀਤਮ ਸਿੰਘ ਅਤੇ ਸਾਬਕਾ ਸਰਪੰਚ ਗਰੀਬ ਸਿੰਘ ਖ਼ਾਨ ਮਲੱਕ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਆਗੂ ਨੇ ਬਾਪੂ ਤਰਸੇਮ ਸਿੰਘ ਨਾਲ ਅਫਸੋਸ਼ ਕੀਤਾ ਅਗਲੀ ਖ਼ਬਰ ਬਾਬਾ ਭੂਰੀਵਾਲੇ ਦੀ ਯਾਦ ’ਚ 3 ਰੋਜ਼ਾ ਸਾਲਾਨਾ ਪੜੇਵੀ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਆਰੰਭ
Ad Position 24