10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਿਡਜ਼ ਕੇਅਰ ਇੰਟਰਨੈਸ਼ਨਲ ਵਿਖੇ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਦੀਨਾਨਗਰ, 10 ਨਵੰਬਰ (ਸ਼ਾਮ ਸਿੰਘ ਘੁੰਮਣ, ਸੋਢੀ, ਸ਼ਰਮਾ)-ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਅਵਾਂਖਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਓਹਾਰ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਕੈਂਪਸ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਸੁੰਦਰ ਰੰਗੋਲੀਆਂ ਨਾਲ ਸਜਾਇਆ ਗਿਆ ਸੀ, ਜਿਸ ਨਾਲ ਚਾਰੋਂ ਪਾਸੇ ਰੌਣਕ ਦੇਖਣ ਨੂੰ ਮਿਲੀ।

Ad Position 21
No active advertisement
ਅਜੀਤ ਡੈਸਕ 11-11-2026
ਦੀਨਾਨਗਰ, 10 ਨਵੰਬਰ (ਸ਼ਾਮ ਸਿੰਘ ਘੁੰਮਣ, ਸੋਢੀ, ਸ਼ਰਮਾ)-ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਅਵਾਂਖਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਓਹਾਰ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਕੈਂਪਸ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਸੁੰਦਰ ਰੰਗੋਲੀਆਂ ਨਾਲ ਸਜਾਇਆ ਗਿਆ ਸੀ, ਜਿਸ ਨਾਲ ਚਾਰੋਂ ਪਾਸੇ ਰੌਣਕ ਦੇਖਣ ਨੂੰ ਮਿਲੀ।ਇਸ ਮੌਕੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਬੜੇ ਉਤਸ਼ਾਹ ਨਾਲ ਦੀਵੇ ਅਤੇ ਮੋਮਬੱਤੀਆਂ ਸਜਾਉਣ, ਰੰਗੋਲੀ ਬਣਾਉਣ ਅਤੇ ਸੁੰਦਰ ਗ੍ਰੀਟਿੰਗ ਕਾਰਡ ਤਿਆਰ ਕਰਨ ਦੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ। ਪ੍ਰਧਾਨ ਅਰਵਿੰਦ ਮਹਿਤਾ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਨਾਲ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੰਉ ਸਾਡੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਨਾਲ ਜੋੜਦੇ ਹਨ। ਸਕੂਲ ਦੇ ਪ੍ਰਿੰਸੀਪਲ ਪ੍ਰੋਮਿਲਾ ਮਿਨਹਾਸ ਨੇ ਸੰਬੋਧਨ ਕਰਦਿਆਂ ਬੱਚਿਆਂ ਦੁਆਰਾ ਤਿਆਰ ਕੀਤੀਆਂ ਕਲਾਕ੍ਰਿਤੀਆਂ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਪ੍ਰਦੂਸ਼ਣ ਮੁਕਤ ਦੀਵਾਲੀ ਮਨਾ ਕੇ ਅਸੀਂ ਆਪਣੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿਚ ਯੋਗਦਾਨ ਪਾਈਏ। ਸਮਾਗਮ ਦੇ ਅੰਤ ਵਿਚ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਮਿਠਾਈਆਂ ਵੰਡੀਆਂ ਗਈਆਂ। ਵਿੰਗ ਇੰਚਾਰਜ ਪਾਇਲ ਸ਼ਰਮਾ, ਭਾਰਤੀ ਸ਼ਰਮਾ, ਪੂਜਾ ਲੁਧਰ ਅਤੇ ਸਮੂਹ ਸਟਾਫ਼ ਨੇ ਵੀ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਆਰਮੀ ਪਬਲਿਕ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ 12 ਨਵੰਬਰ ਤੋਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ
Ad Position 24