10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੰਡਲ ਗੁਰਦਾਸਪੁਰ ਦੇ ਪੈਨਸ਼ਨਰਾਂ ਦੀ ਮੀਟਿੰਗ ਹੋਈ

ਗੁਰਦਾਸਪੁਰ, 10 ਨਵੰਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ ਸਥਾਨਿਕ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਸਤਪਾਲ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਅਹੁਦੇਦਾਰਾਂ ਤੋਂ ਇਲਾਵਾ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 11-11-2026
ਗੁਰਦਾਸਪੁਰ, 10 ਨਵੰਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ ਸਥਾਨਿਕ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਸਤਪਾਲ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਅਹੁਦੇਦਾਰਾਂ ਤੋਂ ਇਲਾਵਾ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਸੁਰਿੰਦਰ ਪੱਪੂ, ਰਜਿੰਦਰ ਕੁਮਾਰ, ਅਮਰੀਕ ਸਿੰਘ, ਸਤਪਾਲ ਲੱਖੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਰਹੀ ਹੈ। ਜਿਸ ਕਰਕੇ ਪੰਜਾਬ ਦਾ ਸਮੁੱਚਾ ਮੁਲਾਜਮ ਤੇ ਪੈਨਸ਼ਨਰ ਸੰਘਰਸ਼ ਦੇ ਰਾਹ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੈਨਸ਼ਨਰਾਂ ਤੇ ਮੁਲਾਜਮਾਂ ਦੀਆਂ ਲਟਕਦੀਆਂ ਮੰਗਾਂ ਜਿਵੇਂ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਛੇਵੇਂ ਪੇਅ ਕਨਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਿਕ 2.45 ਗੁਣਾਂਕ ਦੀ ਜਗਾ 2.59 ਫੈਕਟਰ ਨਾਲ ਪੈਨਸ਼ਨ ਵਿਚ ਵਾਧਾ ਕਰਕੇ ਨਾ ਦਿੱਤਾ, 37 ਤਰ੍ਹਾਂ ਦੇ ਬੰਦ ਕੀਤੇ ਭੱਤੇ ਬਹਾਲ ਨਾ ਕੀਤੇ, 200 ਰੁਪਏ ਵਿਕਾਸ ਟੈਕਸ ਬੰਦ ਨਾ ਕੀਤਾ, 17-7-20 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ’ਤੇ ਛੇਵਾਂ ਪੇਅ ਕਮਿਸ਼ਨ ਲਾਗੂ ਨਾ ਕੀਤਾ, 15-1-15 ਵਾਲਾ ਪੱਤਰ ਰੱਦ ਨਾ ਕੀਤਾ, ਰਹਿੰਦਾ ਡੀ.ਏ 13 ਫੀਸਦੀ ਮਾਣਯੋਗ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਿਕ ਅਤੇ ਉਸ ਦਾ ਏਰੀਅਰ ਸਮੇਤ 11 ਫੀਸਦੀ ਪਹਿਲਾਂ ਦਿੱਤਾ ਡੀ.ਏ ਦਾ ਏਰੀਅਰ ਤੁਰੰਤ ਅਦਾ ਨਾ ਕੀਤਾ ਤਾਂ ਪੈਨਸ਼ਨਰ ਤੇ ਸਾਂਝਾ ਮੁਲਾਜਮ ਫਰੰਟ ਪੰਜਾਬ ਵਲੋਂ ਜੋ 19 ਨਵੰਬਰ ਨੂੰ ਸੰਗਰੂਰ ਵਿਖੇ ਮੰਗਾਂ ਲਈ ਲਗਾਏ ਮੋਰਚੇ ਵਿਚ ਮੰਡਲ ਗੁਰਦਾਸਪੁਰ ਦੇ ਸਾਥੀ ਵੱਧ ਚੜ ਕੇ ਸ਼ਾਮਿਲ ਹੋਣਗੇ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਧਰਮ ਸਿੰਘ ਸੋਹਲ, ਸੁਖਦੇਵ ਸਿੰਘ ਸੋਹਲ, ਕੁਲਦੀਪ ਸਿੰਘ ਜਾਫਲਪੁਰ, ਸਾਬਕਾ ਇੰਜੀ. ਗੁਰਨਾਮ ਸਿੰਘ, ਇੰਜੀ. ਬਲਦੇਵ ਸਿੰਘ, ਪ੍ਰੇਮ ਮਸੀਹ, ਅਮਰੀਕ ਸਿੰਘ ਦੋਰਾਂਗਲਾ, ਜਗੀਰ ਸਿੰਘ, ਕਸ਼ਮੀਰ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ, ਡੇਵਿਡ ਮਸੀਹ, ਰਜਿੰਦਰ ਸ਼ਰਮਾ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਵਿਚ ਰੰਗੋਲੀ ਮੁਕਾਬਲੇ ਅਤੇ ਕਲਾ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ
Ad Position 24